ਵਾਰਡ ਨੰਬਰ 3 ਦੀਆਂ ਗਲੀਆਂ ਦੇ ਵਿਕਾਸ ਕਾਰਜਾਂ ਨੇ ਫਡ਼ੀ ਰਫ਼ਤਾਰ
ਸੁਲਤਾਨਪੁਰ ਲੋਧੀ, 10 ਨਵੰਬਰ (ਨਰੇਸ਼ ਹੈਪੀ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਸ਼ਹਿਰ ’ਚ ਨਗਰ ਕੌਂਸਲ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲਡ਼ੀ ਤਹਿਤ ਵਾਰਡ ਨੰਬਰ 3 ਦੇ ਮੁਹੱਲਾ ਸੱਥ ਰੰਗਡ਼ਾ ਦੀਆਂ ਪੁੱਟੀਆਂ ਹੋਈਆਂ ਗਲੀਆਂ ਵਿਚ ਕੰਕਰੀਟ ਪਾਉਣ ਦੇ ਕੰਮ ਦੀ ਸ਼ੁਰੂਆਤ ਨਗਰ ਕੌਂਸਲ ਦੀ ਪ੍ਰਧਾਨ ਮੈਡਮ ਸੰਦੀਪ ਕੌਰ ਚੀਮਾ ਨੇ ਰੀਬਨ ਕੱਟ ਕੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪਹੁੰਚਦੀ ਹੈ।
ਨ
ਨਵੀਂ ਬਣ ਰਹੀ ਗਲੀ ਦਾ ਉਦਘਾਟਨ ਕਰਦੇ ਹੋਏ ਨਗਰ ਕੌਂਸਲ ਦੇ ਪ੍ਰਧਾਨ ਸੰਦੀਪ ਕੌਰ ਚੀਮਾ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਗੁਰਪ੍ਰੀਤ ਸਿੰਘ ਸਾਬੀ ਅਤੇ ਹੋਰ। ਤਸਵੀਰ : ਲਾਡੀ ਸਟੂਡੀਓ
11-11-2026
ਸੁਲਤਾਨਪੁਰ ਲੋਧੀ, 10 ਨਵੰਬਰ (ਨਰੇਸ਼ ਹੈਪੀ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਸ਼ਹਿਰ ’ਚ ਨਗਰ ਕੌਂਸਲ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲਡ਼ੀ ਤਹਿਤ ਵਾਰਡ ਨੰਬਰ 3 ਦੇ ਮੁਹੱਲਾ ਸੱਥ ਰੰਗਡ਼ਾ ਦੀਆਂ ਪੁੱਟੀਆਂ ਹੋਈਆਂ ਗਲੀਆਂ ਵਿਚ ਕੰਕਰੀਟ ਪਾਉਣ ਦੇ ਕੰਮ ਦੀ ਸ਼ੁਰੂਆਤ ਨਗਰ ਕੌਂਸਲ ਦੀ ਪ੍ਰਧਾਨ ਮੈਡਮ ਸੰਦੀਪ ਕੌਰ ਚੀਮਾ ਨੇ ਰੀਬਨ ਕੱਟ ਕੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪਹੁੰਚਦੀ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਸ਼ਹਿਰ ਦੀਆਂ ਸਡ਼ਕਾਂ, ਗਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਨਗਰ ਕੌਂਸਲ ਵਲੋਂ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਬਾਹਰੀ ਸਡ਼ਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਤੇ ਹੁਣ ਸ਼ਹਿਰ ਦੀਆਂ ਅੰਦਰੂਨੀ ਗਲੀਆਂ ਦੇ ਕੰਮ ਵੀ ਜੰਗੀ ਪੱਧਰ ’ਤੇ ਸ਼ੁਰੂ ਕਰਵਾ ਦਿੱਤੇ ਗਏ ਹਨ। ਪ੍ਰਕਾਸ਼ ਪੁਰਬ ਮੌਕੇ ਪਹੁੰਚਣ ਵਾਲੀ ਸੰਗਤ ਦੇ ਸਵਾਗਤ ਤੇ ਸਹੂਲਤ ਲਈ ਨਗਰ ਕੌਂਸਲ ਵਲੋਂ ਹਰ ਤਰ੍ਹਾਂ ਦੇ ਲੋਡ਼ੀਂਦੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸ਼ਹਿਰ ਵਿਚ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਾਰਡ ਨੰਬਰ 3 ਦੀ ਕੌਂਸਲਰ ਰਵੀ ਕਾਂਤਾ ਤੇ ਵਾਰਡ ਦੇ ਸੇਵਾਦਾਰ ਕਰਨਵੀਰ ਚੌਹਾਨ ਨੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਨਗਰ ਕੌਂਸਲ ਪ੍ਰਧਾਨ ਮੈਡਮ ਸੰਦੀਪ ਕੌਰ ਚੀਮਾ ਅਤੇ ਨਗਰ ਕੌਂਸਲ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਾਰਡ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਸਮਾਜ ਸੇਵੀ ਗੁਰਪ੍ਰੀਤ ਸਿੰਘ ਸਾਬੀ, ਕਰਨ ਚੌਹਾਨ, ਕੌਂਸਲਰ ਕਸ਼ਮੀਰ ਸਿੰਘ, ਕੌਂਸਲਰ ਪਵਨ ਕਨੌਜੀਆ, ਯੂਥ ਕਾਂਗਰਸ ਦੇ ਪ੍ਰਧਾਨ ਸੰਗਮ ਚੀਮਾ, ਸਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਵਿਪੁਲ ਚੌਹਾਨ, ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਨਿਊਟਨ, ਬਿੱਟੂ ਜਮਾਲ ਆਦਿ ਵੀ ਮੌਜੂਦ ਸਨ।