12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁਰੂ ਰਵਿਦਾਸ ਜੀ ਦੇ ਜਨਮ ਦਿਹਾਡ਼ੇ ਦੇ ਸਮਾਗਮਾਂ ਸੰਬੰਧੀ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਮੀਟਿੰਗ

ਡਡਵਿੰਡੀ, 11 ਨਵੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾਡ਼ੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਦੇ ਸਬੰਧ ਵਿਚ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ। ਇਸ ਮੌਕੇ ਉਚੇਚੇ ਤੌਰ ’ਤੇ ਹਾਜ਼ਰ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਹਰਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 14 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੌਰਾਨ ਗੁਰਬਾਣੀ, ਕੀਰਤਨ, ਗੁਰਮਤਿ ਵਿਚਾਰਾਂ ਤੇ ਧਾਰਮਿਕ ਪ੍ਰਚਾਰ ਰਾਹੀਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਬਾਣੀ ਅਤੇ ਮਹਾਨ ਅਧਿਆਤਮਿਕ ਸੰਦੇਸ਼ ਨਾਲ ਜੋਡ਼ਿਆ ਜਾਵੇਗਾ।

ਅਜੀਤ ਡੈਸਕ 12-11-2026
ਡਡਵਿੰਡੀ, 11 ਨਵੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾਡ਼ੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਦੇ ਸਬੰਧ ਵਿਚ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ। ਇਸ ਮੌਕੇ ਉਚੇਚੇ ਤੌਰ ’ਤੇ ਹਾਜ਼ਰ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਹਰਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 14 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੌਰਾਨ ਗੁਰਬਾਣੀ, ਕੀਰਤਨ, ਗੁਰਮਤਿ ਵਿਚਾਰਾਂ ਤੇ ਧਾਰਮਿਕ ਪ੍ਰਚਾਰ ਰਾਹੀਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਬਾਣੀ ਅਤੇ ਮਹਾਨ ਅਧਿਆਤਮਿਕ ਸੰਦੇਸ਼ ਨਾਲ ਜੋਡ਼ਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੇ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ ਅਤੇ ਇਸੇ ਸੰਬੰਧ ਵਿਚ ਹੀ ਅੱਜ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੀਟਿੰਗ ਕਰਕੇ ਸੰਗਤਾਂ ਨੂੰ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਮੈਨੇਜਰ ਭਾਈ ਕੁਲਵਿੰਦਰ ਸਿੰਘ, ਭਾਈ ਹਰਜੀਤ ਸਿੰਘ ਨਿਗਰਾਨ ਜ਼ਿਲ੍ਹਾ ਕਪੂਰਥਲਾ, ਭਾਈ ਗੁਰਜੰਟ ਸਿੰਘ ਗ੍ਰੰਥੀ, ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਅਕਾਊਂਟੈਂਟ ਕੁਲਬੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਇਕ ਉਂਕਾਰ ਸਾਹਿਬ ਭੁਲੱਥ ਗਰਬੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ... ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।