ਰਸ਼ਪਾਲ ਸਿੰਘ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨਾ ਪਾਰਟੀ ਦਾ ਸਹੀ ਫ਼ੈਸਲਾ-ਵਿੱਕੀ ਜੈਨਪੁਰੀ
ਸੁਲਤਾਨਪੁਰ ਲੋਧੀ, 11 ਨਵੰਬਰ (ਥਿੰਦ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹਾਈ ਕਮਾਨ ਵਲੋਂ ਬੀਤੇ ਦਿਨੀਂ ਜਾਰੀ ਕੀਤੀ ਸੂਚੀ ਵਿਚ ਵੱਖ- ਵੱਖ ਜ਼ਿਲਿਆਂ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਕਪੂਰਥਲਾ ਤੋਂ ਰਸ਼ਪਾਲ ਸਿੰਘ ਭਾਣੋਲੰਗਾ ਨੂੰ ਵੀ ਨਿਯੁਕਤ ਕੀਤਾ ਗਿਆ। ਭਾਣੋਲੰਗਾ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਪਾਰਟੀ ਦੇ ਸੀਨੀਅਰ ਆਗੂ ਤਰਸੇਮ ਸਿੰਘ ਵਿੱਕੀ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਦੂਰ ਅੰਦੇਸ਼ੀ ਵਾਲਾ ਫ਼ੈਸਲਾ ਲਿਆ ਹੈ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ਼ ਜ਼ਿਲੇ ਅੰਦਰ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਤਰਸੇਮ ਸਿੰਘ ਵਿੱਕੀ ਜੈਨਪੁਰ
12-11-2026