13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਡਾਲਾ ’ਚ ਐਮ.ਪੀ. ਮੈਡੀਕਲ ਦੇ ਮਾਲਕ ਆਪਣੇ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ

ਨਡਾਲਾ, 12 ਨਵੰਬਰ (ਰਘਬਿੰਦਰ ਸਿੰਘ)-ਹਲਕਾ ਭੁਲੱਥ ਦੇ ਮੁੱਖ ਸੇਵਾਦਾਰ ਸੌਰਵ ਖੁੱਲ੍ਹਰ ਦੀ ਯੋਗ ਅਗਵਾਈ ਹੇਠ ਹਲਕਾ ਭੁਲੱਥ ਦੇ ਮੰਡਲ ਨਡਾਲਾ ਤੋਂ ਭਾਜਪਾ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਨਡਾਲਾ ਵਿਖੇ ਐਮ. ਪੀ.

ਅਜੀਤ ਡੈਸਕ 13-11-2026
ਨਡਾਲਾ, 12 ਨਵੰਬਰ (ਰਘਬਿੰਦਰ ਸਿੰਘ)-ਹਲਕਾ ਭੁਲੱਥ ਦੇ ਮੁੱਖ ਸੇਵਾਦਾਰ ਸੌਰਵ ਖੁੱਲ੍ਹਰ ਦੀ ਯੋਗ ਅਗਵਾਈ ਹੇਠ ਹਲਕਾ ਭੁਲੱਥ ਦੇ ਮੰਡਲ ਨਡਾਲਾ ਤੋਂ ਭਾਜਪਾ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਨਡਾਲਾ ਵਿਖੇ ਐਮ.ਪੀ. ਮੈਡੀਕਲ ਦੇ ਮਾਲਕ ਆਪਣੇ ਸਾਥੀਆਂ ਪ੍ਰਦੀਪ ਕੁਮਾਰ, ਪ੍ਰਵੀਨ ਕੁਮਾਰ ਅਤੇ ਮਨਕੀਰਤ ਸਿੰਘ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਭਾਜਪਾ ਆਗੂਆਂ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਦੀ ਅਗਾਂਹਵਧੂ ਅਤੇ ਵਿਕਾਸਸ਼ੀਲ ਸੋਚ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁਡ਼ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸ਼ਮੂਲੀਅਤ ਹਲਕਾ ਭੁਲੱਥ ਵਿਚ ਭਾਜਪਾ ਦੇ ਵਧ ਰਹੇ ਆਧਾਰ ਅਤੇ ਮਜ਼ਬੂਤੀ ਦਾ ਪ੍ਰਤੀਕ ਹੈ। ਪੰਜਾਬ ਦੇ ਲੋਕ ਵਿਕਾਸ, ਸੁਸ਼ਾਸਨ, ਸੁਰੱਖਿਆ ਅਤੇ ਮਜ਼ਬੂਤ ਲੀਡਰਸ਼ਿਪ ਦੀ ਉਮੀਦ ਨਾਲ ਭਾਜਪਾ ਵੱਲ ਦੇਖ ਰਹੇ ਹਨ। ਇਸ ਮੌਕੇ ਮਾਸਟਰ ਬਲਦੇਵ ਰਾਜ ਨਡਾਲਾ ਜ਼ਿਲ੍ਹਾ ਵਾਈਸ ਪ੍ਰਧਾਨ, ਸਾਹਿਲ ਬਾਵਾ ਮੰਡਲ ਪ੍ਰਧਾਨ ਨਡਾਲਾ, ਸਤਵਿੰਦਰ ਸਿੰਘ ਸਿੱਪੀ, ਅੰਮ੍ਰਿਤ ਸਿੰਘ ਖੱਖ, ਜਤਿੰਦਰ ਸਿੰਘ ਸਾਜਨ, ਮਨੀ ਢੀਂਗਰਾ, ਪੰਡਿਤ ਰਮੇਸ਼ ਪੁਜਾਰੀ, ਪੰਡਿਤ ਸਤਪਾਲ ਬਾਵਾ ਅਤੇ ਪ੍ਰਵੀਨ ਕੁਮਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਗਤ ਰਵਿਦਾਸ ਜੀ ਦੇ ਪ੍ਰਗਟ ਦਿਹਾਡ਼ੇ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਹੋਏ ਅੰਤਰ ਸਕੂਲ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।