13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ-ਚਾਹਲ ਕਿਹਾ, ਮਨੀ ਪਹਿਲਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ

ਕਪੂਰਥਲਾ, 12 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਸ਼ਹਿਰ ਦੇ ਮੁਹੱਲਾ ਮਹਿਤਾਬਗਡ਼੍ਹ ਵਿਚ ਬੀਤੇ ਦਿਨ ਦੀਵਾਲੀ ਦੀਆਂ ਖ਼ੁਸ਼ੀਆਂ ਮਨਾ ਰਹੇ ਇਕ 27 ਸਾਲਾ ਨੌਜਵਾਨ ਮਨੀ ਪਹਿਲਵਾਨ ਦੇ ਸ਼ਰੇਆਮ ਹੋਏ ਕਤਲ ਦੀ ਕਪੂਰਥਲਾ ਵਿਧਾਨ ਸਭਾ ਤੋਂ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਕਿਹਾ ਕਿ ਇਹ ਕਤਲ ਸਾਬਿਤ ਕਰਦਾ ਹੈ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਹੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿਚ ਅਸਫਲ ਹੋਈ ਹੈ, ਜਿਸ ਕਾਰਨ ਆਏ ਦਿਨ ਕਤਲ, ਲੁੱਟਾਂ ਖੋਹਾਂ ਤੇ ਫਿਰੌਤੀ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ, ਪਰ ਸਰਕਾਰ ਠੋਸ ਕਾਰਵਾਈ ਦੀ ਬਜਾਏ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਵਿਰੁੱਧ ਸਖ਼ਤ ਕਾਰਵਾਈ ਕਰਨ ਵਿਚ ਨਾਕਾਮ ਰਹੀ ਹੈ ਤੇ ਸਿੱਟੇ ਵਜੋਂ ਰਾਜ ਦੇ ਲੋਕਾਂ ਵਿਚ ਦਹਿਸ਼ਤ ਪਾਈ ਜਾ ਰਹੀ ਹੈ।

ਅਜੀਤ ਡੈਸਕ 13-11-2026
ਕਪੂਰਥਲਾ, 12 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਸ਼ਹਿਰ ਦੇ ਮੁਹੱਲਾ ਮਹਿਤਾਬਗਡ਼੍ਹ ਵਿਚ ਬੀਤੇ ਦਿਨ ਦੀਵਾਲੀ ਦੀਆਂ ਖ਼ੁਸ਼ੀਆਂ ਮਨਾ ਰਹੇ ਇਕ 27 ਸਾਲਾ ਨੌਜਵਾਨ ਮਨੀ ਪਹਿਲਵਾਨ ਦੇ ਸ਼ਰੇਆਮ ਹੋਏ ਕਤਲ ਦੀ ਕਪੂਰਥਲਾ ਵਿਧਾਨ ਸਭਾ ਤੋਂ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਕਿਹਾ ਕਿ ਇਹ ਕਤਲ ਸਾਬਿਤ ਕਰਦਾ ਹੈ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਹੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿਚ ਅਸਫਲ ਹੋਈ ਹੈ, ਜਿਸ ਕਾਰਨ ਆਏ ਦਿਨ ਕਤਲ, ਲੁੱਟਾਂ ਖੋਹਾਂ ਤੇ ਫਿਰੌਤੀ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ, ਪਰ ਸਰਕਾਰ ਠੋਸ ਕਾਰਵਾਈ ਦੀ ਬਜਾਏ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਵਿਰੁੱਧ ਸਖ਼ਤ ਕਾਰਵਾਈ ਕਰਨ ਵਿਚ ਨਾਕਾਮ ਰਹੀ ਹੈ ਤੇ ਸਿੱਟੇ ਵਜੋਂ ਰਾਜ ਦੇ ਲੋਕਾਂ ਵਿਚ ਦਹਿਸ਼ਤ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ, ਜਦਕਿ ਸਰਕਾਰ ਬਿਆਨਬਾਜ਼ੀ ਤੇ ਦਾਅਵੇ ਕਰਨ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਨਸ਼ਿਆਂ ਦਾ ਸਵਾਲ ਹੈ, ਨਸ਼ਾ ਸ਼ਰੇਆਮ ਗਲੀਆਂ, ਮੁਹੱਲਿਆਂ ਤੇ ਪਿੰਡਾਂ ਵਿਚ ਵਿਕ ਰਿਹਾ ਹੈ ਤੇ ਨਸ਼ਾ ਤਸਕਰਾਂ ਦੇ ਹੌਸਲੇ ਦਿਨ ਬੇ ਦਿਨ ਬੁਲੰਦ ਹੋ ਰਹੇ ਹਨ। ਮਲਵਿੰਦਰ ਸਿੰਘ ਚਾਹਲ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਮਨੀ ਪਹਿਲਵਾਨ ਦੇ ਕਾਤਲਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆ ਕੇ ਪੀਡ਼ਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ 15 ਨੂੰ ਦੁਪਹਿਰ 1 ਵਜੇ ਬੇਗੋਵਾਲ ਆਉਣਗੇ - ਬੀਬੀ ਜਗੀਰ ਕੌਰ ਅਗਲੀ ਖ਼ਬਰ ਦਵਿੰਦਰਪਾਲ ਸਿੰਘ ਹੰਸਪਾਲ ਨੂੰ ਕਪੂਰਥਲਾ ਤੋਂ ਉਮੀਦਵਾਰ ਬਣਾਏ ਜਾਣ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।