13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਤੇਜ਼ ਰਫ਼ਤਾਰ ਕਾਰ ਨੇ ਖਡ਼੍ਹੀ ਗੱਡੀ ਅਤੇ ਐਕਟਿਵਾ ਨੂੰ ਮਾਰੀ ਜ਼ੋਰਦਾਰ ਟੱਕਰ-ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਪਲਾਹੀ ਪਿੰਡ ਦੇ ਬੱਸ ਅੱਡੇ ਨੇਡ਼ੇ ਵਾਪਰਿਆ ਹਾਦਸਾ

ਫਗਵਾਡ਼ਾ, 12 ਨਵੰਬਰ (ਹਰਜੋਤ ਸਿੰਘ ਚਾਨਾ)- ਪਲਾਹੀ ਪਿੰਡ ਦੇ ਬੱਸ ਅੱਡੇ ਨੇਡ਼ੇ ਤੇਜ਼ ਰਫ਼ਤਾਰ ਅਤੇ ਕਥਿਤ ਲਾਪਰਵਾਹੀ ਕਾਰਨ ਵਾਪਰੇ ਭਿਆਨਕ ਸਡ਼ਕ ਹਾਦਸੇ ਵਿਚ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਪਹਿਲਾਂ ਸਡ਼ਕ ਕਿਨਾਰੇ ਖਡ਼੍ਹੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰੀ ਅਤੇ ਫਿਰ ਉੱਥੋਂ ਲੰਘ ਰਹੀ ਐਕਟਿਵਾ ਨੂੰ ਆਪਣੀ ਲਪੇਟ ਵਿਚ ਲੈ ਲਿਆ।

ਸੜਕ ਹਾਦਸੇ ਵਿਚ ਜ਼ਖਮੀ ਵਿਅਕਤੀ। ਤਸਵੀਰਾਂ : ਹਰਜੋਤ ਸਿੰੰਘ ਚਾਨਾ 13-11-2026
ਫਗਵਾਡ਼ਾ, 12 ਨਵੰਬਰ (ਹਰਜੋਤ ਸਿੰਘ ਚਾਨਾ)- ਪਲਾਹੀ ਪਿੰਡ ਦੇ ਬੱਸ ਅੱਡੇ ਨੇਡ਼ੇ ਤੇਜ਼ ਰਫ਼ਤਾਰ ਅਤੇ ਕਥਿਤ ਲਾਪਰਵਾਹੀ ਕਾਰਨ ਵਾਪਰੇ ਭਿਆਨਕ ਸਡ਼ਕ ਹਾਦਸੇ ਵਿਚ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਪਹਿਲਾਂ ਸਡ਼ਕ ਕਿਨਾਰੇ ਖਡ਼੍ਹੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰੀ ਅਤੇ ਫਿਰ ਉੱਥੋਂ ਲੰਘ ਰਹੀ ਐਕਟਿਵਾ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸੇ ਤੋਂ ਬਾਅਦ ਕਾਰ ਪਲਟ ਗਈ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਫਗਵਾਡ਼ਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਅਤੇ ਜ਼ਖ਼ਮੀ ਵਿਦਿਆਰਥੀ ਦੇ ਪਿਤਾ ਜਸਵਿੰਦਰ ਪਾਲ ਨੇ ਦੱਸਿਆ ਕਿ ਹਾਦਸਾ ਦੁਪਹਿਰ ਕਰੀਬ 4:15 ਵਜੇ ਵਾਪਰਿਆ। ਉਨ੍ਹਾਂ ਅਨੁਸਾਰ ਉਨ੍ਹਾਂ ਦਾ ਪੁੱਤਰ ਕਾਲਜ ਤੋਂ ਵਾਪਸ ਆ ਰਿਹਾ ਸੀ ਅਤੇ ਰਸਤੇ ਵਿਚ ਆਪਣੀ ਗੱਡੀ ਸਡ਼ਕ ਕਿਨਾਰੇ ਖਡ਼੍ਹੀ ਕਰਕੇ ਕੁਝ ਖਾਣ-ਪੀਣ ਲਈ ਰੁਕਿਆ ਹੋਇਆ ਸੀ। ਇਸੇ ਦੌਰਾਨ ਪਿੱਛਿਓਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਕਾਰ ਅਚਾਨਕ ਬੇਕਾਬੂ ਹੋ ਗਈ। ਉਨ੍ਹਾਂ ਦੱਸਿਆ ਕਿ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਸਡ਼ਕ ਕਿਨਾਰੇ ਖਡ਼੍ਹੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਆਪਣਾ ਸੰਤੁਲਨ ਗੁਆ ਬੈਠੀ ਅਤੇ ਪਲਟ ਗਈ। ਇਸ ਦੌਰਾਨ ਉੱਥੋਂ ਲੰਘ ਰਹੀ ਇੱਕ ਐਕਟਿਵਾ ਵੀ ਕਾਰ ਦੀ ਲਪੇਟ ਵਿਚ ਆ ਗਈ। ਹਾਦਸੇ ਵਿਚ ਐਕਟਿਵਾ ਸਵਾਰਾਂ ਸਮੇਤ ਕੁੱਲ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀਆਂ ਵਿਚੋਂ ਕੱੁਝ ਗੁਲਾਬਗਡ਼੍ਹ ਇਲਾਕੇ ਦੇ ਰਹਿਣ ਵਾਲੇ ਹਨ। ਹਸਪਤਾਲ ਵਿਚ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ। ਫ਼ਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦੇ ਅਸਲ ਕਾਰਨਾਂ ਅਤੇ ਕਾਰ ਚਾਲਕ ਦੀ ਜ਼ਿੰਮੇਵਾਰੀ ਸਬੰਧੀ ਪੁਲਿਸ ਜਾਂਚ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋ ਸਕੇਗੀ।
ਪਿਛਲੀ ਖ਼ਬਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਵਿਧਾਇਕ ਦੇਵ ਮਾਨ ਦੇ ਖ਼ਿਲਾਫ਼ ਕੀਤਾ ਰੋਸ਼ ਪ੍ਰਦ... ਅਗਲੀ ਖ਼ਬਰ ਪਿੰਡ ਟਿੱਬਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚ ਹੋਇਆ ਝਗਡ਼ਾ-ਚੱਲੀਆਂ ਗੋਲੀਆਂ ਪ੍ਰਵਾਸੀ ਮਜ਼ਦੂਰ ਗੰਭੀਰ ਜ਼ਖਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।