ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਕਾਬੂ
ਕਪੂਰਥਲਾ, 13 ਨਵੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਵਲੋਂ ਜਲੋਖਾਨਾ ਚੌਂਕ ਵਿਖੇ ਇਕ ਪਾਨ ਸਿਗਰਟ ਦੀ ਦੁਕਾਨ ’ਤੇ ਪਹੁੰਚ ਕੇ ਇਕ ਵਿਅਕਤੀ ਨੂੰ ਕਥਿਤ ਤੌਰ ’ਤੇ ਨਸ਼ੀਲੀਆਂ ਗੋਲੀਆਂ ਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ ਤੇ ਇਸ ਦੀ ਸੂਚਨਾ ਥਾਣਾ ਸਿਟੀ ਪੁਲਿਸ ਨੂੰ ਵੀ ਦਿੱਤੀ ਗਈ।
ਅਜੀਤ ਡੈਸਕ
14-11-2026