14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਭੁਲੱਥ ’ਚ ਦਿਨ-ਦਿਹਾਡ਼ੇ ਲੁੱਟ ਦੀ ਵਾਰਦਾਤ, ਤਿੰਨ ਮੋਟਰਸਾਈਕਲ ਸਵਾਰ ਔਰਤ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ

ਭੁਲੱਥ, 13 ਨਵੰਬਰ (ਮਨਜੀਤ ਸਿੰਘ ਰਤਨ)-ਭੁਲੱਥ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਭੁਲੱਥ ਅੱਡਾ ਨਡਾਲਾ ਵਿਖੇ ਸਾਹਮਣੇ ਆਇਆ ਹੈ, ਜਿੱਥੇ ਦਿਨ-ਦਿਹਾਡ਼ੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨ ਇੱਕ ਔਰਤ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ।

ਅਜੀਤ ਡੈਸਕ 14-11-2026
ਭੁਲੱਥ, 13 ਨਵੰਬਰ (ਮਨਜੀਤ ਸਿੰਘ ਰਤਨ)-ਭੁਲੱਥ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਭੁਲੱਥ ਅੱਡਾ ਨਡਾਲਾ ਵਿਖੇ ਸਾਹਮਣੇ ਆਇਆ ਹੈ, ਜਿੱਥੇ ਦਿਨ-ਦਿਹਾਡ਼ੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨ ਇੱਕ ਔਰਤ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ। ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਮੇਸ਼ ਰਾਣੀ ਪਤਨੀ ਪਿਆਰਾ ਲਾਲ, ਜੋ ਕਿ ਭੁਲੱਥ ਅੱਡਾ ਨਡਾਲਾ ਵਿਖੇ ਰਹਿੰਦੇ ਹਨ, ਆਪਣੀ ਦੁਕਾਨ ਤੋਂ ਕੱੁਝ ਦੂਰੀ ’ਤੇ ਸਥਿਤ ਦਵਾਈਆਂ ਦੀ ਦੁਕਾਨ ਤੋਂ ਦਵਾਈ ਲੈਣ ਲਈ ਜਾ ਰਹੀ ਸੀ। ਇਸੇ ਦੌਰਾਨ ਤਿੰਨ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਉੱਥੇ ਪਹੁੰਚੇ ਅਤੇ ਔਰਤ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੇ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ। ਤੁਰੰਤ ਹੀ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ ਤੇ ਪੁਲਿਸ ਪਾਰਟੀ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦਿਨ ਦਿਹਾਡ਼ੇ ਵਾਪਰੀ ਇਸ ਘਟਨਾ ਨਾਲ ਲੋਕਾਂ ਵਿਚ ਦਹਿਸ਼ਤ ਪਾਈ ਜਾ ਰਹੀ ਹੈ। ਪੀਡ਼ਤ ਪਰਿਵਾਰ ਨੇ ਇਹ ਮੰਗ ਕਰਦਿਆਂ ਕਿਹਾ ਕਿ ਜਲਦੀ ਤੋਂ ਜਲਦੀ ਝਪਟ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕੀਤਾ ਜਾਵੇ ਅਤੇ ਉਨ੍ਹਾਂ ਦਾ ਖੋਇਆ ਹੋਇਆ ਸਮਾਨ ਵਾਪਸ ਦਵਾਇਆ ਜਾਵੇ।
ਪਿਛਲੀ ਖ਼ਬਰ ਅਧਿਕਾਰੀ ਤੇ ਕਰਮਚਾਰੀ ਜ਼ਿੰਮੇਵਾਰੀ ਤੇ ਲਗਨ ਨਾਲ ਲੋਕਾਂ ਦੇ ਕੰਮ ਕਰਨ-ਜਸਜੀਤ ਸਿੰਘ ਅਗਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਚੋਣ ਕਮਿਸ਼ਨ ਵਲੋਂ ਕਰਵਾਈ ਜਾ ਰਹੀ ਈ.ਵੀ.ਐਮ. ਦੀ ਪਹਿਲੇ ਪੱਧਰ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।