14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਣ ’ਤੇ ਖ਼ੁਸ਼ੀ ਦੀ ਲਹਿਰ

ਭੁਲੱਥ, 14 ਨਵੰਬਰ (ਮਨਜੀਤ ਸਿੰਘ ਰਤਨ)-ਪੰਜਾਬ ਵਿਧਾਨ ਸਭਾ ਦੀਆਂ ਸਾਲ 2027 ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਦੂਜੀ ਸੂਚੀ ’ਚ ਹਲਕਾ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਵਲੋਂ ਜਾਰੀ ਕੀਤੀ ਗਈ ਸੂਚੀ ’ਚ ਉਨ੍ਹਾਂ ਦਾ ਨਾਮ 11ਵੇਂ ਨੰਬਰ ’ਤੇ ਦਰਜ ਹੈ।

ਅਜੀਤ ਡੈਸਕ 15-11-2026
ਭੁਲੱਥ, 14 ਨਵੰਬਰ (ਮਨਜੀਤ ਸਿੰਘ ਰਤਨ)-ਪੰਜਾਬ ਵਿਧਾਨ ਸਭਾ ਦੀਆਂ ਸਾਲ 2027 ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਦੂਜੀ ਸੂਚੀ ’ਚ ਹਲਕਾ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਵਲੋਂ ਜਾਰੀ ਕੀਤੀ ਗਈ ਸੂਚੀ ’ਚ ਉਨ੍ਹਾਂ ਦਾ ਨਾਮ 11ਵੇਂ ਨੰਬਰ ’ਤੇ ਦਰਜ ਹੈ। ਇਸ ਐਲਾਨ ਤੋਂ ਬਾਅਦ ਹਲਕਾ ਭੁਲੱਥ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਹਲਕੇ ਦੇ ਬਲਾਕ ਸੰਮਤੀ ਚੇਅਰਮੈਨ, ਨਗਰ ਕੌਂਸਲ ਭੁਲੱਥ ਅਤੇ ਨਗਰ ਕੌਂਸਲ ਬੇਗੋਵਾਲ ਦੇ ਨੁਮਾਇੰਦਿਆਂ ਸਮੇਤ ਹੋਰ ਸਮਰਥਕਾਂ ਵਲੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਟਿਕਟ ਮਿਲਣ ਦੀ ਖ਼ੁਸ਼ੀ ਵਿਚ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਹਲਕਾ ਭੁਲੱਥ ਤੋਂ ਉਮੀਦਵਾਰ ਐਲਾਨ ਕੇ ਜੋ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਨ੍ਹਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਕਰਨਗੇ ਅਤੇ ਹਲਕਾ ਭੁਲੱਥ ਤੋਂ ਜਿੱਤ ਹਾਸਲ ਕਰਕੇ ਇਹ ਸੀਟ ਪਾਰਟੀ ਦੀ ਝੋਲੀ ਵਿਚ ਪਾਉਣਗੇ। ਇਸ ਮੌਕੇ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਸਰਬਜੀਤ ਸਿੰਘ ਪੱਪਲ, ਸ੍ਰੀ ਅਸ਼ੋਕ ਬੱਤਰਾ ਹਲਕਾ ਕੋਆਰਡੀਨੇਟਰ ਭੁਲੱਥ, ਕੌਂਸਲਰ ਬਲਾਕ ਸੰਮਤੀ ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ, ਕੌਂਸਲਰ ਬੂਟਾ ਸਿੰਘ ਬੇਗੋਵਾਲ, ਰਸ਼ਪਾਲ ਸ਼ਰਮਾ ਹਲਕਾ ਸੰਗਠਨ ਇੰਚਾਰਜ ਅਤੇ ਪ੍ਰਧਾਨ ਨਗਰ ਪੰਚਾਇਤ ਭੁਲੱਥ, ਅਰਸ਼ ਕਪੂਰ, ਲਵਪ੍ਰੀਤ ਸਿੰਘ, ਪੁਸ਼ਕਰ ਭਾਟੀਆ, ਲਕਸ਼ ਚੌਧਰੀ, ਰਾਕੇਸ਼ ਕੁਮਾਰ, ਤਜਿੰਦਰ ਸਿੰਘ ਪੀਏ , ਸੁਰਿੰਦਰ ਕੁਮਾਰ, ਪ੍ਰਭਾਤ ਖੰਨਾ, ਸਮੇਤ ਹੋਰ ਆਗੂ ਅਤੇ ਸਮਰਥਕ ਹਾਜ਼ਰ ਸਨ।
ਪਿਛਲੀ ਖ਼ਬਰ ਭੁਲੱਥ-ਖੱਸਣ ਰੋਡ ’ਤੇ ਸਥਿਤ ਸ਼ਮਸ਼ਾਨਘਾਟ ਦੀ ਹਾਲਤ ਬਣੀ ਤਰਸਯੋਗ ਅਗਲੀ ਖ਼ਬਰ ਪਿੰਡ ਮਜਾਤ ਵਿਖੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਵਲੋਂ ਖੇਡ ਮੈਦਾਨ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।