ਕਪੂਰਥਲਾ, 14 ਨਵੰਬਰ (ਵਿ.ਪ੍ਰ.)-ਡੇਅਰੀ ਵਿਕਾਸ ਵਿਭਾਗ ਵੱਲੋਂ 17 ਨਵੰਬਰ ਤੋਂ ਡੇਅਰੀ ਸਿਖਲਾਈ ਕੇਂਦਰ ਫਗਵਾਡ਼ਾ ਤੇ ਤਰਨਤਾਰਨ ਵਿਚ 4 ਰੋਜ਼ਾ ਡੇਅਰੀ ਉੱਦਮੀ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਸ ਕੈਂਪ ਵਿਚ ਡੇਅਰੀ ਉੱਦਮੀਆਂ ਨੂੰ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਉਨ੍ਹਾਂ ਦੀ ਸਾਂਭ ਸੰਭਾਲ, ਨਸਲ ਸੁਧਾਰ, ਬਨਾਵਟੀ ਗਰਭਦਾਨ, ਪਸ਼ੂਆਂ ਦੀ ਆਮ ਬਿਮਾਰੀ ਤੇ ਉਨ੍ਹਾਂ ਦੀ ਜਾਂਚ ਕਰਨ, ਦੁੱਧ ਤੋਂ ਤਿਆਰ ਕੀਤੇ ਉਤਪਾਦਾਂ ਦੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਕੋਰਸ ਵਿਚ ਪੇਂਡੂ ਖੇਤਰ ਨਾਲ ਸਬੰਧਿਤ ਵਿਅਕਤੀ ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੀ ਹੋਵੇ ਤੇ 10ਵੀਂ ਜਮਾਤ ਪਾਸ ਹੋਣ ਉਹ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਕਪੂਰਥਲਾ ਨੇਡ਼ੇ ਵੈਟਰਨਰੀ ਪੋਲੀਕਲੀਨਿਕ ਕੰਪਲੈਕਸ ਵਿਖੇ ਸੰਪਰਕ ਕਰ ਸਕਦੇ ਹਨ।