ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਜ਼ਖ਼ਮੀ
ਕਪੂਰਥਲਾ, 16 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਤੋਤੀ ਨੇਡ਼ੇ ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਸੋਮ ਨਾਥ ਪੁੱਤਰ ਗਰੀਬ ਦਾਸ ਵਾਸੀ ਡੱਲਾ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਉਹ ਆਪਣੇ ਕੰਮ ਤੋਂ ਵਾਪਸ ਘਰ ਜਾ ਰਿਹਾ ਸੀ, ਜਦੋਂ ਉਹ ਪਿੰਡ ਤੋਤੀ ਦੇ ਨੇਡ਼ੇ ਪਹੁੰਚਿਆ ਤਾਂ ਉਸ ਦੀ ਟੱਕਰ ਟਰੈਕਟਰ ਟਰਾਲੀ ਨਾਲ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸ਼ੈਲਜਾ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ।
ਅਜੀਤ ਡੈਸਕ
17-11-2026