17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

18 ਦੀ ਜਲੰਧਰ ਰੈਲੀ ’ਚ ਵੱਡੀ ਗਿਣਤੀ ’ਚ ਭਾਜਪਾ ਵਰਕਰ ਸ਼ਾਮਿਲ ਹੋਣਗੇ-ਚੇਤਨ ਸੂਰੀ

ਕਪੂਰਥਲਾ, 16 ਨਵੰਬਰ (ਅਮਰਜੀਤ ਸਿੰਘ ਸਡਾਨਾ)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ 18 ਨਵੰਬਰ ਨੂੰ ਜਲੰਧਰ ਪਹੁੰਚਣ ਸਮੇਂ ਕੀਤੀ ਜਾ ਰਹੀ ਰੈਲੀ ਵਿਚ ਸ਼ਿਰਕਤ ਕਰਨ ਲਈ ਭਾਜਪਾ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਵਿਚ ਹੋਈ। ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਕਪੂਰਥਲਾ ਜ਼ਿਲ੍ਹੇ ਤੋਂ ਭਾਜਪਾ ਵਰਕਰ ਸ਼ਿਰਕਤ ਕਰਨਗੇ।

ਅਜੀਤ ਡੈਸਕ 17-11-2026
ਕਪੂਰਥਲਾ, 16 ਨਵੰਬਰ (ਅਮਰਜੀਤ ਸਿੰਘ ਸਡਾਨਾ)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ 18 ਨਵੰਬਰ ਨੂੰ ਜਲੰਧਰ ਪਹੁੰਚਣ ਸਮੇਂ ਕੀਤੀ ਜਾ ਰਹੀ ਰੈਲੀ ਵਿਚ ਸ਼ਿਰਕਤ ਕਰਨ ਲਈ ਭਾਜਪਾ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਵਿਚ ਹੋਈ। ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਕਪੂਰਥਲਾ ਜ਼ਿਲ੍ਹੇ ਤੋਂ ਭਾਜਪਾ ਵਰਕਰ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਵਰਕਰਾਂ ਵਿਚ ਉਤਸ਼ਾਹ ਪੈਦਾ ਕਰਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਇਹ ਮੀਟਿੰਗ ਕੀਤੀ ਜਾ ਰਹੀ ਹੈ। ਜਿਸ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਸਮੇਤ ਹੋਰ ਆਗੂ ਸ਼ਾਮਲ ਹੋਣਗੇ। ਮੀਟਿੰਗ ਮੌਕੇ ਸੂਬਾਈ ਆਗੂ ਉਮੇਸ਼ ਸ਼ਾਰਧਾ, ਸੁਖਦੇਵ ਸਿੰਘ ਨਾਨਕਪੁਰ, ਨਿਰਮਲ ਸਿੰਘ ਨਾਹਰ, ਮਹਿੰਦਰ ਸਿੰਘ ਬਲੇਰ, ਪ੍ਰਦੀਪ ਠਾਕੁਰ, ਧਰਮਵੀਰ ਕੰਡਾ, ਯਾਦਵਿੰਦਰ ਪਾਸੀ, ਰਜੇਸ਼ ਭਾਰਗਵ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਦਲਜੀਤ ਸਿੰਘ ਖਹਿਰਾ ਗੁਰਦੁਆਰਾ ਅਰਬਨ ਅਸਟੇਟ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹਰਭਜਨ ਸਿੰਘ ਭਿੰਡਰ ਜਨਰਲ ਸਕੱਤਰ ਚੁਣੇ ਅਗਲੀ ਖ਼ਬਰ ਪ੍ਰਸ਼ਾਸਨਿਕ ਹਦਾਇਤਾਂ ਦੇ ਬਾਵਜੂਦ ਪਰਾਲੀ ਸਾਡ਼ਨ ਦੀਆਂ ਘਟਨਾਵਾਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।