17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ’ਚ ਸਾਲਾਨਾ ਖੇਡ ਸਮਾਗਮ

ਕਪੂਰਥਲਾ, 16 ਨਵੰਬਰ (ਵਿ. ਪ੍ਰ.)

ਅਜੀਤ ਡੈਸਕ 17-11-2026
ਕਪੂਰਥਲਾ, 16 ਨਵੰਬਰ (ਵਿ.ਪ੍ਰ.)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ। ਜਿਸ ’ਚ ਸਕੂਲ ਦੇ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਲੈਮਨ ਰੇਸ, ਬੈਲੂਨ ਰੇਸ, ਥ੍ਰੀ ਲੈਗ ਰੇਸ ਤੋਂ ਇਲਾਵਾ ਵੱਖ - ਵੱਖ ਜਮਾਤਾਂ ਦੀਆਂ ਟੀਮਾਂ ਦੇ ਖੋ ਖੋ, ਕ੍ਰਿਕਟ, ਫੁੱਟਬਾਲ, ਬੈਡਮਿੰਟਨ ਦੇ ਮੁਕਾਬਲੇ ਕਰਵਾਏ ਗਏ। ਇਸੇ ਤਰ੍ਹਾਂ ਫੋਰ ਸਰਕਲ, ਬੈਲੇਂਸ ਵਿਦ ਦਾ ਬਾਲ ਅੋਨ ਕੋਨ ਵਿਚ ਵੀ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵੱਖ-ਵੱਖ ਖੇਡਾਂ ’ਚ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹੇ ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਡਾ. ਬਲਜੀਤ ਕੌਰ ਤੇ ਪ੍ਰਿੰਸੀਪਲ ਮੱਧੂ ਗੋਸਵਾਮੀ ਨੇ ਮੈਡਲ ਤੇ ਸਰਟੀਫਿਕੇਟ ਤਕਸੀਮ ਕੀਤੇ। ਇਸ ਮੌਕੇ ਬੋਲਦਿਆਂ ਡਾ. ਬਲਜੀਤ ਕੌਰ ਨੇ ਖੇਡਾਂ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਤੋਂ ਪਹਿਲਾਂ ਸਕੂਲ ਦੀ ਪ੍ਰਿੰਸੀਪਲ ਮਧੂ ਗੋਸਵਾਮੀ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਸਕੂਲ ਦੇ ਮੈਨੇਜਰ ਸੰਦੀਪ ਗੋਸਵਾਮੀ ਦੀ ਦੇਖ ਰੇਖ ਹੇਠ ਹੋਏ ਸਾਲਾਨਾ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਸਕੂਲ ਦੇ ਸਟਾਫ਼ ਮੈਂਬਰਾਂ ਮਨਪ੍ਰੀਤ ਕੌਰ, ਸ਼ਿਵਾਨੀ, ਰਣਜੀਤ ਕੌਰ, ਅਮਨਪ੍ਰੀਤ ਕੌਰ, ਸੰਜਨਾ, ਹਰਨੀਤ ਕੌਰ, ਰਜਿੰਦਰ ਕੌਰ, ਕਿਰਨਪ੍ਰੀਤ ਕੌਰ, ਮੀਨੂੰ ਸ਼ਰਮਾ, ਪਲਵਿੰਦਰ ਕੌਰ, ਮਨਦੀਪ ਕੌਰ, ਸਤਵਿੰਦਰ ਕੌਰ, ਭੁਪਿੰਦਰ ਕੌਰ, ਨੇਹਾ ਜੋਸ਼ੀ, ਜਸਪ੍ਰੀਤ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ, ਜਦਕਿ ਸਕੂਲ ਦੇ ਹੈੱਡ ਬੁਆਏ ਮਨਜੋਤ ਸਿੰਘ, ਕੋ-ਹੈੱਡ ਬੁਆਏ ਗੁਰਸ਼ਾਨ ਸਿੰਘ, ਹੈੱਡ ਗਰਲ ਨਵਨੀਤ ਕੌਰ ਤੇ ਕੋ-ਹੈੱਡ ਗਰਲ ਮੁਸਕਾਨ ਤੇ ਵੱਖ-ਵੱਖ ਜਮਾਤਾਂ ਦੇ ਸੀ.ਆਰ.ਓ. ਵਲੋਂ ਵੀ ਖੇਡਾਂ ਨੂੰ ਸਫ਼ਲ ਬਣਾਉਣ ਵਿਚ ਵਡਮੁੱਲੀ ਭੂਮਿਕਾ ਅਦਾ ਕੀਤੀ ਗਈ।
ਪਿਛਲੀ ਖ਼ਬਰ ਪੈਦਲ ਯਾਤਰਾ ਦਾ ਡਡਵਿੰਡੀ ਵਿਖੇ ਪੁੱਜਣ ’ਤੇ ਨਗਰ ਨਿਵਾਸੀਆਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ’ਚ ਲਾਉਣ ਲਈ ਖੇਡਾਂ ਇਕ ਪ੍ਰਭਾਵਸ਼ਾਲੀ ਸਾਧਨ-ਕੁਲਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।