18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਦੁਕਾਨ ਅੰਦਰੋਂ ਭੇਦਭਰੀ ਹਾਲਤ ’ਚ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 17 ਨਵੰਬਰ (ਅਮਨਜੋਤ ਸਿੰਘ ਵਾਲੀਆ)-ਅੰਮ੍ਰਿਤਸਰ ਚੁੰਗੀ ਨੇਡ਼ੇ ਦੁਕਾਨ ਕਰਦੇ ਇਕ ਬਜ਼ੁਰਗ ਵਿਅਕਤੀ ਦੀ ਦੁਕਾਨ ਅੰਦਰੋਂ ਹੀ ਭੇਦਭਰੀ ਹਾਲਤ ’ਚ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.

ਅਜੀਤ ਡੈਸਕ 18-11-2026
ਕਪੂਰਥਲਾ, 17 ਨਵੰਬਰ (ਅਮਨਜੋਤ ਸਿੰਘ ਵਾਲੀਆ)-ਅੰਮ੍ਰਿਤਸਰ ਚੁੰਗੀ ਨੇਡ਼ੇ ਦੁਕਾਨ ਕਰਦੇ ਇਕ ਬਜ਼ੁਰਗ ਵਿਅਕਤੀ ਦੀ ਦੁਕਾਨ ਅੰਦਰੋਂ ਹੀ ਭੇਦਭਰੀ ਹਾਲਤ ’ਚ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਚੁੰਗੀ ਨੇਡ਼ੇ ਦੁਕਾਨਦਾਰਾਂ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਨਾਲ ਦੇ ਦੁਕਾਨ ਅੰਦਰੋਂ ਬਹੁਤ ਬਦਬੂ ਆ ਰਹੀ ਹੈ, ਜਿਸ ’ਤੇ ਉਹ ਮੌਕੇ ’ਤੇ ਪੁੱਜੇ ਤਾਂ ਕਹੀ, ਬੇਲਚਾ, ਬਾਟਾ ਆਦਿ ਰਾਜ ਮਿਸਤਰੀ ਦਾ ਸਮਾਨ ਵੇਚਣ ਦਾ ਕੰਮ ਕਰਦੇ ਇਕ ਬਜ਼ੁਰਗ ਵਿਅਕਤੀ ਜੋਗਿੰਦਰ ਸਿੰਘ (75) ਪੁੱਤਰ ਸਾਧੂ ਸਿੰਘ ਵਾਸੀ ਅੰਮ੍ਰਿਤਸਰ ਚੁੰਗੀ ਫੱਤੂਢੀਂਗਾ ਰੋਡ ਦੀ ਲਾਸ਼ ਦੁਕਾਨ ਅੰਦਰ ਹੀ ਪਈ ਸੀ। ਉਨ੍ਹਾਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ’ਚ ਰੱਖਵਾ ਦਿੱਤਾ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਭਗਵਾਨ ਬਿਰਸਾ ਮੁੰਡਾ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ-ਅਜੈ ਨੰਦਨ ਅਗਲੀ ਖ਼ਬਰ ਸਡ਼ਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।