ਸਡ਼ਕ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਜ਼ਖ਼ਮੀ
ਕਪੂਰਥਲਾ, 18 ਨਵੰਬਰ (ਅਮਨਜੋਤ ਸਿੰਘ ਵਾਲੀਆ)-ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ’ਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਮਨੀਸ਼ ਪੁੱਤਰ ਸੁਖਵਿੰਦਰ ਵਾਸੀ ਮਜ਼ਾਦਪੁਰ ਨੇ ਦੱਸਿਆ ਕਿ ਉਹ ਕੰਬਾਇਨ ਚਲਾਉਂਦਾ ਹੈ ਤੇ ਅੱਜ ਉਹ ਆਪਣੇ ਮਾਲਕਾਂ ਦੇ ਘਰ ਸੰਤਪੁਰਾ ਵਿਖੇ ਜਾ ਰਿਹਾ ਸੀ, ਜਦੋਂ ਉਹ ਦਾਣਾ ਮੰਡੀ ਦੇ ਨੇਡ਼ੇ ਪਹੁੰਚਿਆ ਤਾਂ ਦੂਸਰੀ ਸਾਈਡ ਤੋਂ ਆਉਂਦੀ ਐਕਟਿਵਾ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਹੇਠਾਂ ਡਿੱਗ ਕੇ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਯੁਕਤਾ ਵਲੋਂ ਉਸ ਦਾ ਇਲਾਜ ਜਾਰੀ ਹੈ।
ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜਖ਼ਮੀ ਵਿਅਕਤੀ। ਤਸਵੀਰ. ਤਿਲਕਰਾਜ
19-11-2026