19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਦੀ ਵਿੱਤ ਮੰਤਰੀ ਨਾਲ ਹੋਈ ਮੀਟਿੰਗ ਸਾਰਥਕ ਰਹੀ

ਕਪੂਰਥਲਾ, 18 ਨਵੰਬਰ (ਸਡਾਨਾ)-ਆਊਟ ਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ (ਪਾਵਰਕਾਮ) ਦੀ ਵਿਸ਼ੇਸ਼ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਹੋਈ। ਜਿਸ ’ਚ ਐਨ.

ਅਜੀਤ ਡੈਸਕ 19-11-2026
ਕਪੂਰਥਲਾ, 18 ਨਵੰਬਰ (ਸਡਾਨਾ)-ਆਊਟ ਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ (ਪਾਵਰਕਾਮ) ਦੀ ਵਿਸ਼ੇਸ਼ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਹੋਈ। ਜਿਸ ’ਚ ਐਨ.ਸੀ.ਸੀ. ਤੇ ਸੀ.ਆਰ.ਸੀ. ਕਾਡਰ ਨੂੰ ਸਿੱਧੇ ਕੰਟਰੈਕਟ ’ਤੇ ਲੈਣ ਦਾ ਏਜੰਡਾ ਬੋਰਡ ਆਫ਼ ਡਾਇਰੈਕਟਰਜ਼ ਵਲੋਂ ਪਾਸ ਕੀਤਾ ਗਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਨੋਰਥ ਜ਼ੋਨ ਦੇ ਪ੍ਰਧਾਨ ਵਿਨੋਦ ਪਾਠਕ ਨੇ ਦੱਸਿਆ ਕਿ ਆਊਟ ਸੋਰਸ ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਮੌਕੇ ਵਿੱਤ ਮੰਤਰੀ ਦੇ ਨਾਲ ਪਾਵਰਕਾਮ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ, ਜਿਸ ਵਿਚ ਯੂਨੀਅਨ ਨੇ 24 ਮਈ ਨੂੰ ਹੋਈ ਮੀਟਿੰਗ ਨੂੰ ਲਾਗੂ ਕਰਵਾਉਣ ਸਬੰਧੀ ਆਪਣਾ ਪੱਖ ਰੱਖਿਆ। ਇਸ ਮੌਕੇ ਵਿੱਤ ਮੰਤਰੀ ਨੇ ਦੱਸਿਆ ਕਿ 11 ਨਵੰਬਰ ਨੂੰ ਪਾਵਰਕਾਮ ਦੇ ਬੋਰਡ ਆਫ਼ ਡਾਇਰੈਕਟਰ ਦੀ ਹੋਈ ਮੀਟਿੰਗ ਵਿਚ ਐਨ.ਸੀ.ਸੀ. ਤੇ ਸੀ.ਆਰ.ਸੀ. ਕਾਡਰ ਨੂੰ ਵਿਭਾਗ ਅਧੀਨ ਸਿੱਧੇ ਕੰਟਰੈਕਟ ’ਤੇ ਲੈਣ ਸਬੰਧੀ ਏਜੰਡਾ ਪੇਸ਼ ਕਰਕੇ ਪਾਸ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਤੋਂ ਲੋਡ਼ੀਂਦੀ ਮਨਜ਼ੂਰੀ ਪ੍ਰਾਪਤ ਕਰਨ ਉਪਰੰਤ ਇਸ ਸਬੰਧੀ ਭਰਤੀ ਨੋਟੀਫ਼ਿਕੇਸ਼ਨ ਜਲਦੀ ਜਾਰੀ ਕਰ ਦਿੱਤਾ ਜਾਵੇਗਾ। ਜਥੇਬੰਦੀ ਨੇ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਇਸ ਫ਼ੈਸਲੇ ਦਾ ਸਵਾਗਤ ਕੀਤਾ ਤੇ ਉਮੀਦ ਕੀਤੀ ਕਿ ਹੁਣ ਅਗਲੀ ਕਾਰਵਾਈ ਵੀ ਜਲਦੀ ਮੁਕੰਮਲ ਹੋਵੇਗੀ ਤੇ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲੇਗਾ। ਇਸ ਤੋਂ ਇਲਾਵਾ ਜਥੇਬੰਦੀ ਨੇ ਈ.ਪੀ.ਐਫ. ਵਿਚ ਹੋਏ ਕਥਿਤ ਘਪਲੇ ਸਬੰਧੀ ਵੀ ਦਿੱਤੀ ਗਈ ਸ਼ਿਕਾਇਤ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ, ਜਿਸ ਸਬੰਧੀ ਵਿੱਤ ਮੰਤਰੀ ਵਲੋਂ ਮਾਮਲੇ ਦੀ ਜਾਂਚ ਵਿਜੀਲੈਂਸ ਵਿਭਾਗ ਤੋਂ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਜਥੇਬੰਦੀ ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਸਾਨੂੰ ਬਣਦੇ ਹੱਕ ਮਿਲਣਗੇ, ਪਰ ਜੇਕਰ ਇਹ ਫ਼ੈਸਲਾ ਜਲਦੀ ਲਾਗੂ ਨਾ ਕੀਤਾ ਗਿਆ ਤਾਂ ਇਸ ਦੀ ਪ੍ਰਕਿਰਿਆ ਨੂੰ ਲਟਕਾਇਆ ਗਿਆ ਤਾਂ ਜਥੇਬੰਦੀ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ। ਇਸ ਮੌਕੇ ਤਰਨਜੀਤ ਸਿੰਘ, ਤਰਨਦੀਪ ਸਿੰਘ ਵਿਰਦੀ, ਮਨਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਗੰਨਾ ਕਾਸ਼ਤਕਾਰਾਂ ਦੀ 47 ਕਰੋਡ਼ ਦੀ ਬਕਾਇਆ ਰਾਸ਼ੀ ਲਈ ਕਿਸਾਨ ਯੂਨੀਅਨ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ ਅਗਲੀ ਖ਼ਬਰ ਚੋਰਾਂ ਨੇ ਗੰਢਵਾਂ ਰੋਡ ’ਤੇ ਇਲੈਕਟ੍ਰੋਨਿਕਸ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ-ਲੱਖਾਂ ਦਾ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।