ਬ੍ਰਿਟਿਸ਼ ਵਿਕਟੋਰੀਆ ਸਕੂਲ ਵਿਖੇ ਪਰਾਲੀ ਪ੍ਰਬੰਧਨ ਵਿਸ਼ੇ ’ਤੇ ਚਿੱਤਰਕਲਾ ਮੁਕਾਬਲਾ ਕਰਵਾਇਆ
ਸੁਲਤਾਨਪੁਰ ਲੋਧੀ, 18 ਨਵੰਬਰ (ਨਰੇਸ਼ ਹੈਪੀ)-ਬ੍ਰਿਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਵਿਖੇ ਖੇਤੀਬਾਡ਼ੀ ਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਪਰਾਲੀ ਪ੍ਰਬੰਧਨ ਤੇ ਕਿਸਾਨਾਂ ਦੀ ਮਹੱਤਤਾ ਨੂੰ ਦਰਸਾਉਂਦਾ ਚਿੱਤਰਕਲਾ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਤੀਬਾਡ਼ੀ , ਕਿਸਾਨਾਂ ਦੇ ਯੋਗਦਾਨ ਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ।
ਸੁਲਤਾਨਪੁਰ ਲੋਧੀ, 18 ਨਵੰਬਰ (ਨਰੇਸ਼ ਹੈਪੀ)-ਬ੍ਰਿਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਵਿਖੇ ਖੇਤੀਬਾਡ਼ੀ ਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਪਰਾਲੀ ਪ੍ਰਬੰਧਨ ਤੇ ਕਿਸਾਨਾਂ ਦੀ ਮਹੱਤਤਾ ਨੂੰ ਦਰਸਾਉਂਦਾ ਚਿੱਤਰਕਲਾ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਤੀਬਾਡ਼ੀ , ਕਿਸਾਨਾਂ ਦੇ ਯੋਗਦਾਨ ਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਖੇਤੀਬਾਡ਼ੀ ਵਿਭਾਗ ਵਲੋਂ ਏ.ਈ.ਓ. ਪਰਮਿੰਦਰ ਕੁਮਾਰ, ਏ.ਡੀ.ਓ. ਜਸਪਾਲ ਸਿੰਘ ਤੇ ਏ.ਟੀ.ਐਮ. ਮਨਜਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੁਕਾਬਲੇ ’ਚ ਵਿਦਿਆਰਥੀਆਂ ਨੇ ਬਡ਼ੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੇ ਚਿੱਤਰਾਂ ਰਾਹੀਂ ਪਰਾਲੀ ਪ੍ਰਬੰਧਨ, ਵਾਤਾਵਰਨ ਦੀ ਸੰਭਾਲ ਤੇ ਕਿਸਾਨਾਂ ਦੀ ਅਹਿਮ ਭੂਮਿਕਾ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਇਸ ਮੁਕਾਬਲੇ ’ਚ ਸ਼ੁਭਨੀਤ ਕੌਰ ਨੇ ਪਹਿਲਾ, ਅਸ਼ਮਨਪ੍ਰੀਤ ਕੌਰ ਨੇ ਦੂਜਾ ਤੇ ਹਰਸੀਰਤ ਕੌਰ ਤੇ ਗੁਰਸੀਸ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁਕਾਬਲੇ ’ਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਹੌਂਸਲਾ ਅਫ਼ਜ਼ਾਈ ਵਜੋਂ ਰੰਗ-ਬਿਰੰਗੀਆਂ ਸਟੇਸ਼ਨਰੀ ਕਿੱਟਾਂ ਦਿੱਤੀਆਂ ਗਈਆਂ, ਜਦਕਿ ਜੇਤੂ ਵਿਦਿਆਰਥੀਆਂ ਨੂੰ ਸਕੂਲ ਬੈਗ, ਪਾਣੀ ਦੀਆਂ ਬੋਤਲਾਂ ਤੇ ਸਟੇਸ਼ਨਰੀ ਕਿੱਟਾਂ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਸੁਨੀਤਾ ਸਭਰਵਾਲ, ਚੇਅਰਮੈਨ ਸ਼ਿੰਦਰਪਾਲ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਨੇ ਸਾਰੇ ਜੇਤੂਆਂ ਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਖੇਤੀਬਾਡ਼ੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।