20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਹਰਜਿੰਦਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 19 ਨਵੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਜੋਂ ਹਰਜਿੰਦਰ ਸਿੰਘ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਜੇਸ਼ ਕੁਮਾਰ ਸਟੇਟ ਐਵਾਰਡੀ, ਸੇਵਾ ਮੁਕਤ ਪ੍ਰਿੰਸੀਪਲ ਰਮੇਸ਼ ਲਾਲ ਘੇਡ਼ਾ ਸਟੇਟ ਐਵਾਰਡੀ, ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ, ਪ੍ਰਿੰਸੀਪਲ ਮਨਜੀਤ ਸਿੰਘ ਸਟੇਟ ਐਵਾਰਡੀ, ਡੀ.

ਅਜੀਤ ਡੈਸਕ 20-11-2026
ਕਪੂਰਥਲਾ, 19 ਨਵੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਜੋਂ ਹਰਜਿੰਦਰ ਸਿੰਘ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਜੇਸ਼ ਕੁਮਾਰ ਸਟੇਟ ਐਵਾਰਡੀ, ਸੇਵਾ ਮੁਕਤ ਪ੍ਰਿੰਸੀਪਲ ਰਮੇਸ਼ ਲਾਲ ਘੇਡ਼ਾ ਸਟੇਟ ਐਵਾਰਡੀ, ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ, ਪ੍ਰਿੰਸੀਪਲ ਮਨਜੀਤ ਸਿੰਘ ਸਟੇਟ ਐਵਾਰਡੀ, ਡੀ.ਐਮ. ਸਪੋਰਟਸ ਸੁਖਵਿੰਦਰ ਸਿੰਘ ਜੰਮੂ, ਮਨਿਸਟਰੀਅਲ ਸਟਾਫ਼ ਯੂਨੀਅਨ ਦੇ ਪ੍ਰਧਾਨ ਉਂਕਾਰ ਸਿੰਘ ਨੇ ਹਰਜਿੰਦਰ ਸਿੰਘ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਸਿੰਘ ਨੇ ਸਮੂਹ ਅਧਿਕਾਰੀਆਂ ਤੇ ਦਫ਼ਤਰੀ ਸਟਾਫ਼ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਬਲਾਕ ਨੋਡਲ ਅਫ਼ਸਰ ਰਵਿੰਦਰ ਕੌਰ, ਆਸ਼ਾ ਰਾਣੀ, ਪ੍ਰਿੰਸੀਪਲ ਨਵਚੇਤਨ ਸਿੰਘ, ਪ੍ਰਿੰਸੀਪਲ ਰਣਜੀਤ ਕੁਮਾਰ, ਮੁੱਖ ਅਧਿਆਪਕ ਮੁਕੇਸ਼ ਕੁਮਾਰ, ਸਤੀਸ਼ ਕੁਮਾਰ, ਡੀ.ਐਮ. ਕੰਪਿਊਟਰ ਦਵਿੰਦਰ ਸਿੰਘ ਘੁੰਮਣ, ਸਚਿਨ ਅਰੋਡ਼ਾ, ਕੁਲਬੀਰ ਸਿੰਘ, ਜਗੀਰ ਸਿੰਘ, ਰਜੇਸ਼ ਜੌਲੀ, ਦੇਸ ਰਾਜ, ਮਨੀਸ਼ ਕੁਮਾਰ, ਜਸਬੀਰ ਸਿੰਘ, ਪ੍ਰੀਤੀ ਅਰੋਡ਼ਾ, ਮੋਨਿਕਾ ਰਾਣੀ, ਮਨਪ੍ਰੀਤ ਸਿੰਘ ਤੇ ਦਿਲਬਾਗ ਸਿੰਘ ਆਦਿ ਹਾਜ਼ਰ ਸਨ। ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਹਰਜਿੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਜੋਂ ਕਾਰਜਸ਼ੀਲ ਰਹਿ ਚੁੱਕੇ ਹਨ।
ਪਿਛਲੀ ਖ਼ਬਰ ਇਨਟੈਕ ਵਜੋਂ ਲਿਟਲ ਏਂਜਲਸ ਕੋ-ਐੱਡ ਸਕੂਲ ’ਚ ਕਰਵਾਇਆ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦਾ ਪ੍ਰਸ਼ਨੋਤਰੀ ਮੁਕਾਬਲਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਪੁਰ ਲੋਧੀ ’ਚ ਉਤਸ਼ਾਹ ਨਾਲ ਮਨਾਇਆ ਬਾਲ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।