ਸੰਤ ਬਾਬਾ ਰਾਮ ਦਾਸ ਜੀ ਦੀ ਯਾਦ ’ਚ 23 ਨੂੰ ਲੱਗੇਗਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ
ਨੂਰਮਹਿਲ, 19 ਨਵੰਬਰ (ਤਜਿੰਦਰ ਕੁਮਾਰ)- ਲੋੜਵੰਦ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀ ਸੇਵਾ ਦੇ ਮੰਤਵ ਨਾਲ ਹਰ ਸਾਲ ਵਾਂਗ ਇਸ ਸਾਲ ਵੀ ਸੰਤ ਬਾਬਾ ਰਾਮ ਦਾਸ ਜੀ ਦੀ ਯਾਦ ’ ਅੱਖਾਂ ਦਾ ਵਿਸ਼ਾਲ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 23 ਨਵੰਬਰ ਦਿਨ ਸੋਮਵਾਰ ਨੂੰ ਪਿੰਡ ਰਾਮੇਵਾਲ ਵਿਖੇ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਜਗਦੀਸ਼ ਸਿੰਘ ਨੇ ਦੱਸਿਆ ਕਿ ਇਹ ਕੈਂਪ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਸਾਹਿਬ ਦੇ ਸਾਹਮਣੇ ਲਗਾਇਆ ਜਾਵੇਗਾ, ਜਿੱਥੇ ਇਲਾਕੇ ਦੇ ਲੋਕਾਂ ਨੂੰ ਵੱਖ-ਵੱਖ ਸਿਹਤ ਸਹੂਲਤਾਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ।
ਰਾਮੇਵਾਲ ਵਿਖੇ ਲੱਗਣ ਵਾਲੇ ਮੁਫ਼ਤ ਅੱਖਾਂ ਦੇ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਜਗਦੀਸ਼ ਸਿੰਘ ਅਤੇ ਸਵ: ਜਸਪਾਲ ਸਿੰਘ ਕਾਲਾ । ਤਸਵੀਰ: ਤਜਿੰਦਰ ਕੁਮਾਰ
20-11-2026