ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਇਆ ਸ਼ਾਨਦਾਰ ਡਾਂਸ ਪ੍ਰੋਗਰਾਮ ‘ਰੋਕ ਦ ਫਲੋਰ’
ਨਕੋਦਰ, 19 ਨਵੰਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ’ਚ ਆਤਮ-ਵਿਸ਼ਵਾਸ ਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰਾਕ ਦ ਫਲੋਰ (‘ Rock the Floor ’ ) ਸ਼ਾਨਦਾਰ ਡਾਂਸ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਕਿੰਡਰਗਾਰਟਨ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੇ ਸ਼ਾਨਦਾਰ ਡਾਂਸ ਪ੍ਰਦਰਸ਼ਨਾਂ ਰਾਹੀਂ ਮੰਚ ’ਤੇ ਧਮਾਲ ਮਚਾ ਦਿੱਤੀ।
ਨਕੋਦਰ, 19 ਨਵੰਬਰ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ’ਚ ਆਤਮ-ਵਿਸ਼ਵਾਸ ਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰਾਕ ਦ ਫਲੋਰ (‘ Rock the Floor ’ ) ਸ਼ਾਨਦਾਰ ਡਾਂਸ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਕਿੰਡਰਗਾਰਟਨ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੇ ਸ਼ਾਨਦਾਰ ਡਾਂਸ ਪ੍ਰਦਰਸ਼ਨਾਂ ਰਾਹੀਂ ਮੰਚ ’ਤੇ ਧਮਾਲ ਮਚਾ ਦਿੱਤੀ। ਵਿਦਿਆਰਥੀਆਂ ਨੇ ਵੱਖ-ਵੱਖ ਗੀਤਾਂ ਦੀਆਂ ਮਨਮੋਹਕ ਧੁਨਾਂ ’ਤੇ ਆਪਣੀਆਂ ਸ਼ਾਨਦਾਰ ਡਾਂਸ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਉਨ੍ਹਾਂ ਦੇ ਜੋਸ਼, ਊਰਜਾ, ਤਾਲਮੇਲ ਤੇ ਆਤਮ-ਵਿਸ਼ਵਾਸ ਨੇ ਪੂਰੇ ਮਾਹੌਲ ਨੂੰ ਰੰਗੀਨ ਤੇ ਉਤਸ਼ਾਹਪੂਰਨ ਬਣਾ ਦਿੱਤਾ। ਹਰ ਪੇਸ਼ਕਾਰੀ ’ਚ ਵਿਦਿਆਰਥੀਆਂ ਦੀ ਮਿਹਨਤ, ਲਗਨ ਤੇ ਕਲਾਤਮਕ ਯੋਗਤਾ ਸਪੱਸ਼ਟ ਰੂਪ ’ਚ ਝਲਕ ਰਹੀ ਸੀ। ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਸੁੰਦਰ ਮੰਚ ਪ੍ਰਦਾਨ ਕੀਤਾ ਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪ੍ਰੋਗਰਾਮ ਦਾ ਸਮਾਪਨ ਖੁਸ਼ੀ, ਉਤਸ਼ਾਹ ਅਤੇ ਯਾਦਗਾਰੀ ਪਲਾਂ ਨਾਲ ਹੋਇਆ। ਫੋਟੋ