20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰੂ ਨਾਨਕ ਘਾਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸੁਭਾਨਪੁਰ, 19 ਨਵੰਬਰ (ਸਤਨਾਮ ਸਿੰਘ)-ਅੱਡਾ ਸੁਭਾਨਪੁਰ ਚੌਂਕ ਦੇ ਨਜ਼ਦੀਕ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਕਾਲ਼ੀ ਵੇਈਂ ਤੇ ਪਵਿੱਤਰ ਗੁਰੂ ਨਾਨਕ ਘਾਟ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਗੁਰੂ ਨਾਨਕ ਘਾਟ ਦੇ ਸੇਵਾਦਾਰ ਬਾਬਾ ਜਰਨੈਲ ਸਿੰਘ ਫ਼ੌਜੀ ਨੇ ਦੱਸਿਆ ਕੇ 24 ਨਵੰਬਰ ਦਿਨ ਮੰਗਲਵਾਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਵੇਲੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਣਗੇ।

ਅਜੀਤ ਡੈਸਕ 20-11-2026
ਸੁਭਾਨਪੁਰ, 19 ਨਵੰਬਰ (ਸਤਨਾਮ ਸਿੰਘ)-ਅੱਡਾ ਸੁਭਾਨਪੁਰ ਚੌਂਕ ਦੇ ਨਜ਼ਦੀਕ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਕਾਲ਼ੀ ਵੇਈਂ ਤੇ ਪਵਿੱਤਰ ਗੁਰੂ ਨਾਨਕ ਘਾਟ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਗੁਰੂ ਨਾਨਕ ਘਾਟ ਦੇ ਸੇਵਾਦਾਰ ਬਾਬਾ ਜਰਨੈਲ ਸਿੰਘ ਫ਼ੌਜੀ ਨੇ ਦੱਸਿਆ ਕੇ 24 ਨਵੰਬਰ ਦਿਨ ਮੰਗਲਵਾਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਵੇਲੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਣਗੇ। 8 ਵਜੇ ਸਵੇਰੇ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ। ਜਿਸ ’ਚ ਰਾਗੀ ਢਾਡੀ ਜਥਿਆਂ ਵਲੋਂ ਗੁਰਬਾਣੀ ਦੁਆਰਾ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸ਼ੂਗਰ ਦਾ ਫ਼ਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾਵੇਗਾ ਤੇ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਪੁੱਤਰ ਦੇ ਜਨਮ ਦਿਨ ਦੀ ਖ਼ੁਸ਼ੀ ’ਚ ਫ਼੍ਰੀ ਡਾਇਲੈਸਿਸ ਯੂਨਿਟ ਨੂੰ 5100 ਰੁਪਏ ਦੀ ਸਹਾਇਤਾ ਭੇਟ ਅਗਲੀ ਖ਼ਬਰ ਮਨਜੀਤ ਸਿੰਘ ਨੇ ਨਡਾਲਾ ਪੁਲਿਸ ਚੌਂਕੀ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।