20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕਾਲਾ ਸੰਘਿਆਂ ਪੁਲਿਸ ਨੇ ਹੈਰੋਇਨ ਸਮੇਤ ਵਿਅਕਤੀ ਕੀਤਾ ਕਾਬੂ

ਕਾਲਾ ਸੰਘਿਆਂ, 19 ਨਵੰਬਰ (ਸੰਘਾ)-ਪੁਲਿਸ ਚੌਂਕੀ ਕਾਲਾ ਸੰਘਿਆਂ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਥਾਨਕ ਕਸਬੇ ਤੋਂ ਹੈਰੋਇਨ ਸਮੇਤ ਇਕ ਵਿਅਕਤੀ ਅਤੇ ਇਕ ਹੋਰ ਨੌਜਵਾਨ ਜੋ ਮੋਟਰਾਂ ਤੋਂ ਤਾਰਾਂ ਚੋਰੀ ਕਰਦਾ ਸੀ, ਨੂੰ ਵੀ ਚੋਰੀ ਦੀਆਂ ਤਾਰਾਂ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਦੇ ਇੰਚਾਰਜ ਏ ਐਸ ਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਤੇ ਡੀ ਐਸ ਪੀ ਸਬ ਡਵੀਜ਼ਨ ਤੇ ਥਾਣਾ ਮੁਖੀ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮੇਰੇ ਵਲੋਂ ਸਮੇਤ ਏ.

ਅਜੀਤ ਡੈਸਕ 20-11-2026
ਕਾਲਾ ਸੰਘਿਆਂ, 19 ਨਵੰਬਰ (ਸੰਘਾ)-ਪੁਲਿਸ ਚੌਂਕੀ ਕਾਲਾ ਸੰਘਿਆਂ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਥਾਨਕ ਕਸਬੇ ਤੋਂ ਹੈਰੋਇਨ ਸਮੇਤ ਇਕ ਵਿਅਕਤੀ ਅਤੇ ਇਕ ਹੋਰ ਨੌਜਵਾਨ ਜੋ ਮੋਟਰਾਂ ਤੋਂ ਤਾਰਾਂ ਚੋਰੀ ਕਰਦਾ ਸੀ, ਨੂੰ ਵੀ ਚੋਰੀ ਦੀਆਂ ਤਾਰਾਂ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਦੇ ਇੰਚਾਰਜ ਏ ਐਸ ਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਤੇ ਡੀ ਐਸ ਪੀ ਸਬ ਡਵੀਜ਼ਨ ਤੇ ਥਾਣਾ ਮੁਖੀ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮੇਰੇ ਵਲੋਂ ਸਮੇਤ ਏ.ਐਸ.ਆਈ. ਬਲਵੰਤ ਸਿੰਘ ਸਿਪਾਹੀ ਚਰਨਜੀਤ ਸਿੰਘ, ਸਿਪਾਹੀ ਦੇਵ ਰਾਜ ਸਮੇਤ ਗਸ਼ਤ ਦੌਰਾਨ ਕਾਲਾ ਸੰਘਿਆਂ ਤੇ ਰੋਡ ਗੁਰਦੁਆਰਾ ਟਾਂਵੀਂ ਸਾਹਿਬ ਤੋਂ ਕੱਚੇ ਰਸਤੇ ਪਿੰਡ ਸੰਧੂ ਚੱਠਾ ਆਦਿ ਨੂੰ ਜਾ ਰਹੇ ਸੀ ਕਿ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਘਬਰਾ ਕੇ ਆਪਣੇ ਪਹਿਨੇ ਪਜਾਮੇ ਫੌਜੀ ਕਲਰ ਦੀ ਸੱਜੀ ਜੇਬ ਵਿਚੋਂ ਪਲਾਸਟਿਕ ਦਾ ਵਜ਼ਨਦਾਰ ਪਾਰਦਰਸੀ ਮੋਮੀ ਲਿਫ਼ਾਫ਼ਾ ਕੱਢ ਕੇ ਸੱਜੇ ਪਾਸੇ ਵਾਲੀ ਸਾਈਡ ਸੁੱਟ ਦਿੱਤਾ ਤੇ ਆਪ ਪਿੱਛੇ ਵੱਲ ਨੂੰ ਖਿਸਕਣ ਲੱਗਾ ਤਾਂ ਪੁਲਿਸ ਪਾਰਟੀ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਆਕਾਸ਼ਦੀਪ ਸਿੰਘ ਉਰਫ਼ ਕਾਸ਼ੀ ਪੁੱਤਰ ਤੀਰਥ ਸਿੰਘ ਵਾਸੀ ਪਿੰਡ ਸੰਧੂ ਚੱਠਾ ਥਾਣਾ ਸਦਰ ਕਪੂਰਥਲਾ ਜ਼ਿਲ੍ਹਾ ਕਪੂਰਥਲਾ ਉਮਰ ਕਰੀਬ 25 ਸਾਲ ਦੱਸਿਆ ਤੇ ਉਸ ਵੱਲੋਂ ਸੁੱਟੇ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਬਾਰੇ ਪੁੱਛਿਆ ਤਾਂ ਆਕਾਸ਼ਦੀਪ ਕਿਹਾ ਕਿ ਉਸ ਵਲੋਂ ਸੁੱਟੇ ਲਿਫ਼ਾਫ਼ੇ ਵਿਚ ਹੈਰੋਇਨ ਹੈ, ਮੈਂ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਆਪਣੇ ਬਚਾ ਲਈ ਲਿਫ਼ਾਫ਼ਾ ਸੁੱਟ ਦਿੱਤਾ ਸੀ। ਚੌਂਕੀ ਇੰਚਾਰਜ ਨੇ ਦੱਸਿਆ ਕਿ ਇਸ ਵਲੋਂ ਸੁੱਟੇ ਲਿਫ਼ਾਫ਼ੇ ’ਚੋਂ 6.10 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਇਸ ਤੇ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਬਾਬਾ ਮੰਡ ਪੀਰ ਦੇ ਦਰਬਾਰ ’ਤੇ ਗੁੱਗਾ ਜਾਹਰ ਪੀਰ ਦਾ ਸਾਲਾਨਾ ਮੇਲਾ ਕਰਵਾਇਆ ਅਗਲੀ ਖ਼ਬਰ ਪਾਰਟੀ ਦੌਰਾਨ ਚੋਰ ਮੋਟਰਸਾਈਕਲ ਚੋਰੀ ਕਰ ਕੇ ਫ਼ਰਾਰ-ਘਟਨਾ ਸੀ.ਸੀ.ਟੀ.ਵੀ. ਕੈਮਰੇ ’ਚ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।