19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

73 ਵੇਂ ਸਰਵਭਾਰਤੀ ਸਹਿਕਾਰੀ ਸਪਤਾਹ ਸਬੰਧੀ ਕਰਵਾਇਆ ਸਮਾਗਮ

ਕਪੂਰਥਲਾ, 19 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-73ਵੇਂ ਸਰਵ ਭਾਰਤੀ ਸਹਿਕਾਰੀ ਸਪਤਾਹ ਸਬੰਧੀ ਦੀ ਕਪੂਰਥਲਾ ਕੋਆਪ੍ਰੇਟਿਵ ਮੰਡੀਕਰਨ ਕਮ ਪ੍ਰੋਸੈਸਿੰਗ ਲਿਮਟਿਡ ਕਪੂਰਥਲਾ ਵਿਚ ਜ਼ਿਲ੍ਹਾ ਸਹਿਕਾਰੀ ਯੂਨੀਅਨ ਕਪੂਰਥਲਾ ਲਿਮਟਿਡ ਵਲੋਂ ਸਮਾਗਮ ਕਰਵਾਇਆ ਗਿਆ। ਜਿਸ ਵਿਚ ਗੁਰਯਾਦਵਿੰਦਰ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਤੇ ਸ਼ਿਵਮ ਦੂਬੇ ਹਲਕਾ ਇੰਸਪੈਕਟਰ, ਇੰਸਪੈਕਟਰ ਅਮਨਪ੍ਰੀਤ ਸਿੰਘ ਤੇ ਜ਼ਿਲ੍ਹਾ ਸਹਿਕਾਰੀ ਯੂਨੀਅਨ ਦੇ ਮੈਨੇਜਰ ਬਿਕਰਮਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਅਜੀਤ ਡੈਸਕ 20-11-2026
ਕਪੂਰਥਲਾ, 19 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-73ਵੇਂ ਸਰਵ ਭਾਰਤੀ ਸਹਿਕਾਰੀ ਸਪਤਾਹ ਸਬੰਧੀ ਦੀ ਕਪੂਰਥਲਾ ਕੋਆਪ੍ਰੇਟਿਵ ਮੰਡੀਕਰਨ ਕਮ ਪ੍ਰੋਸੈਸਿੰਗ ਲਿਮਟਿਡ ਕਪੂਰਥਲਾ ਵਿਚ ਜ਼ਿਲ੍ਹਾ ਸਹਿਕਾਰੀ ਯੂਨੀਅਨ ਕਪੂਰਥਲਾ ਲਿਮਟਿਡ ਵਲੋਂ ਸਮਾਗਮ ਕਰਵਾਇਆ ਗਿਆ। ਜਿਸ ਵਿਚ ਗੁਰਯਾਦਵਿੰਦਰ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਤੇ ਸ਼ਿਵਮ ਦੂਬੇ ਹਲਕਾ ਇੰਸਪੈਕਟਰ, ਇੰਸਪੈਕਟਰ ਅਮਨਪ੍ਰੀਤ ਸਿੰਘ ਤੇ ਜ਼ਿਲ੍ਹਾ ਸਹਿਕਾਰੀ ਯੂਨੀਅਨ ਦੇ ਮੈਨੇਜਰ ਬਿਕਰਮਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰਯਾਦਵਿੰਦਰ ਸਿੰਘ ਨੇ ਕਿਹਾ ਕਿ ਸਹਿਕਾਰੀ ਅਦਾਰਿਆਂ ਰਾਹੀਂ ਮੈਂਬਰਾਂ ਦੀ ਹਰ ਤਰ੍ਹਾਂ ਦੀ ਆਰਥਿਕ ਲੋਡ਼ਾਂ ਦੀ ਪੂਰਤੀ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਸਮਾਜਿਕ ਜੀਵਨ ਨੂੰ ਹੋਰ ਚੰਗੇਰਾ ਬਣਾਉਣ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਰਾਹੀਂ ਮੈਂਬਰਾਂ ਨੂੰ ਬਹੁਤ ਘੱਟ ਰੇਟ ’ਤੇ ਕਰਜ਼ਾ, ਵਿਆਜ ’ਚ ਵਿਸ਼ੇਸ਼ ਛੋਟ ਤੇ ਫ਼ਸਲੀ ਰਹਿੰਦ ਖੂੰਹਦ ਨੂੰ ਮਿੱਟੀ ’ਚ ਮਿਲਾਉਣ ਲਈ ਵੱਖ-ਵੱਖ ਤਰ੍ਹਾਂ ਦੇ ਖੇਤੀਬਾਡ਼ੀ ਸੰਦ ਜਿਵੇਂ ਕਿ ਰੋਟਾਵੇਟਰ, ਮਲਚਰ, ਹੈਪੀ ਸੀਡਰ ਤੇ ਪਰਾਲੀ ਦੀਆਂ ਗੱਠਾਂ ਬਣਨ ਵਾਲੀਆਂ ਮਸ਼ੀਨਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਸ਼ਿਵਮ ਦੂਬੇ, ਅਮਨਪ੍ਰੀਤ ਸਿੰਘ ਤੇ ਬਿਕਰਮਜੀਤ ਸਿੰਘ ਨੇ ਸਹਿਕਾਰਤਾ ਲਹਿਰ ਦੀ ਉਤਪਤੀ, ਇਸ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਦੀ ਕਪੂਰਥਲਾ ਕੋਆਪ੍ਰੇਟਿਵ ਮੰਡੀਕਰਨ ਕਮ ਪ੍ਰੋਸੈਸਿੰਗ ਲਿਮਟਿਡ ਕਪੂਰਥਲਾ ਦੇ ਮੈਨੇਜਰ ਪ੍ਰਗਟ ਸਿੰਘ, ਗੁਰਮੁਖ ਸਿੰਘ, ਪਰਮਜੀਤ ਸਿੰਘ, ਅਰੁਣ ਸੋਬਤੀ, ਹਰਵਿੰਦਰ ਸਿੰਘ, ਜਗਜੀਤ ਸਿੰਘ, ਰਜੇਸ਼ ਕੁਮਾਰ, ਗੁਰਵਿੰਦਰ ਸਿੰਘ ਗੋਲਡੀ, ਬਲਦੇਵ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਬਹੁਤ ਸਾਰੀਆਂ ਸਭਾਵਾਂ ਦੇ ਸਕੱਤਰ, ਸੇਲਜ਼ਮੈਨ ਤੇ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਿਵ ਮੰਦਿਰ ਸੁਭਾਸ਼ ਚੌਂਕ ਦੇ ਪ੍ਰਬੰਧਕਾਂ ਨੇ ਹਾਈ ਸਕੂਲ ਅਹਿਮਦਪੁਰ ’ਚ ਲੋਡ਼ਵੰਦ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ 13 ਪਿੰਡਾਂ ਨੂੰ ਪਾਣੀ ਵਾਲੀਆਂ ਟੈਂਕੀਆਂ ਦਾ ਤੋਹਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।