ਸਡ਼ਕ ਹਾਦਸੇ ’ਚ ਬਜ਼ੁਰਗ ਵਿਅਕਤੀ ਜ਼ਖ਼ਮੀ
ਕਪੂਰਥਲਾ, 19 ਨਵੰਬਰ (ਅਮਨਜੋਤ ਸਿੰਘ ਵਾਲੀਆ)-ਭਵਾਨੀਪੁਰ ਅੱਡੇ ਨੇਡ਼ੇ 2 ਮੋਟਰਸਾਈਕਲਾਂ ਦੀ ਟੱਕਰ ’ਚ ਇਕ ਬਜ਼ੁਰਗ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਬੀਰਾ ਪੁੱਤਰ ਚੰਨਣ ਵਾਸੀ ਖੁਖਰੈਣ ਨੇ ਦੱਸਿਆ ਕਿ ਉਹ ਆਪਣੇ ਪਿੰਡ ਤੋਂ ਸ਼ਹਿਰ ਵੱਲ ਨੂੰ ਆ ਰਿਹਾ ਸੀ, ਜਦੋਂ ਉਹ ਭਵਾਨੀਪੁਰ ਅੱਡੇ ਨੇਡ਼ੇ ਪਹੁੰਚਿਆ ਤਾਂ ਦੂਸਰੀ ਸਾਈਡ ਤੋਂ ਆਉਂਦੇ ਮੋਟਰਸਾਈਕਲ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਉਸ ਦਾ ਇਲਾਜ ਜਾਰੀ ਹੈ ।
ਅਜੀਤ ਡੈਸਕ
20-11-2026