ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਨਿਯੁਕਤ
ਭੁਲੱਥ, 19 ਨਵੰਬਰ (ਮੇਹਰ ਚੰਦ ਸਿੱਧੂ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਨਿਯੁਕਤ ਹੋਣ ’ਤੇ ਭੁਲੱਥ ਦੇ ਕਾਂਗਰਸੀ ਵਰਕਰ ’ਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ । ਗੱਲਬਾਤ ਕਰਦਿਆਂ ਉੱਘੇ ਕਾਂਗਰਸੀ ਆਗੂ ਸੁਰਿੰਦਰ ਕੁਮਾਰ ਕੱਕਡ਼ ਚੇਅਰਮੈਨ ਡਾਇਲੈਸਿਸ ਸੈਂਟਰ ਭੁਲੱਥ ਨੇ ਕਿਹਾ ਕਿ ਸਾਡੇ ਵਾਸਤੇ ਤੇ ਸਾਰੇ ਹਲਕਾ ਭੁਲੱਥ ਵਾਸਤੇ ਬਹੁਤ ਫ਼ਖਰ ਵਾਲੀ ਗੱਲ ਹੈ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਸ਼ਨ 2027 ਕਾਂਗਰਸ ਹਾਈਕਮਾਨ ਵਲੋਂ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਵਜੋਂ ਚੁਣਿਆ ਗਿਆ ਹੈ।
ਅਜੀਤ ਡੈਸਕ
20-11-2026