19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਸਿਵਲ ਡਿਫੈਂਸ ਏਅਰ ਰੇਡ ਤੇ ਬਲੈਕ ਆਊਟ ਮੌਕ ਡਰਿੱਲ 27 ਨੂੰ

ਕਪੂਰਥਲਾ, 19 ਨਵੰਬਰ (ਅਮਰਜੀਤ ਕੋਮਲ)-ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਸਿਵਲ ਡਿਫੈਂਸ ਤੇ ਵੱਖ-ਵੱਖ ਐਮਰਜੈਂਸੀ ਰਿਸਪੋਂਸ ਏਜੰਸੀਆਂ ਦੇ ਹੰਗਾਮੀ ਹਾਲਾਤ ਨਾਲ ਨਜਿੱਠਣ ਸਬੰਧੀ ਤਿਆਰੀਆਂ ਨੂੰ ਪਰਖਣ ਤੇ ਹੋਰ ਮਜ਼ਬੂਤ ਕਰਨ ਲਈ 27 ਨਵੰਬਰ ਨੂੰ ਪੁਰਾਣੀ ਕਚਹਿਰੀ ਕਪੂਰਥਲਾ ਵਿਖੇ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ ਤੇ ਬਲੈਕ ਆਊਟ ਮੋਕ ਅਭਿਆਸ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਅਭਿਆਸ ਏਅਰ ਰੇਡ ਚਿਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗਾ, ਜਿਸ ਨਾਲ 2 ਮਿੰਟ ਤੱਕ ਉੱਚੀ ਤੇ ਨੀਵੀਂ ਆਵਾਜ਼ ਵਾਲਾ ਸਾਇਰਨ ਵਜਾਇਆ ਜਾਵੇਗਾ ਤੇ ਅਭਿਆਸ ਦੌਰਾਨ ਬਲੈਕ ਆਊਟ ਵੀ ਹੋਵੇਗਾ ਤੇ ਸ਼ਹਿਰ ਵਾਸੀਆਂ ਨੂੰ ਸਾਰੀਆਂ ਗੈਰ ਜ਼ਰੂਰੀ ਲਾਈਟਾਂ ਬੰਦ ਕਰਨ ਦੀ ਅਪੀਲ ਕੀਤੀ ਜਾਵੇਗੀ, ਜਦਕਿ ਇਸ ਸਮੇਂ ਦੌਰਾਨ ਜ਼ਰੂਰੀ ਸੇਵਾਵਾਂ ਨਿਰਵਿਘਨ ਜਾਰੀ ਰਹਿਣਗੀਆਂ।

ਅਜੀਤ ਡੈਸਕ 20-11-2026
ਕਪੂਰਥਲਾ, 19 ਨਵੰਬਰ (ਅਮਰਜੀਤ ਕੋਮਲ)-ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਸਿਵਲ ਡਿਫੈਂਸ ਤੇ ਵੱਖ-ਵੱਖ ਐਮਰਜੈਂਸੀ ਰਿਸਪੋਂਸ ਏਜੰਸੀਆਂ ਦੇ ਹੰਗਾਮੀ ਹਾਲਾਤ ਨਾਲ ਨਜਿੱਠਣ ਸਬੰਧੀ ਤਿਆਰੀਆਂ ਨੂੰ ਪਰਖਣ ਤੇ ਹੋਰ ਮਜ਼ਬੂਤ ਕਰਨ ਲਈ 27 ਨਵੰਬਰ ਨੂੰ ਪੁਰਾਣੀ ਕਚਹਿਰੀ ਕਪੂਰਥਲਾ ਵਿਖੇ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ ਤੇ ਬਲੈਕ ਆਊਟ ਮੋਕ ਅਭਿਆਸ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਅਭਿਆਸ ਏਅਰ ਰੇਡ ਚਿਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗਾ, ਜਿਸ ਨਾਲ 2 ਮਿੰਟ ਤੱਕ ਉੱਚੀ ਤੇ ਨੀਵੀਂ ਆਵਾਜ਼ ਵਾਲਾ ਸਾਇਰਨ ਵਜਾਇਆ ਜਾਵੇਗਾ ਤੇ ਅਭਿਆਸ ਦੌਰਾਨ ਬਲੈਕ ਆਊਟ ਵੀ ਹੋਵੇਗਾ ਤੇ ਸ਼ਹਿਰ ਵਾਸੀਆਂ ਨੂੰ ਸਾਰੀਆਂ ਗੈਰ ਜ਼ਰੂਰੀ ਲਾਈਟਾਂ ਬੰਦ ਕਰਨ ਦੀ ਅਪੀਲ ਕੀਤੀ ਜਾਵੇਗੀ, ਜਦਕਿ ਇਸ ਸਮੇਂ ਦੌਰਾਨ ਜ਼ਰੂਰੀ ਸੇਵਾਵਾਂ ਨਿਰਵਿਘਨ ਜਾਰੀ ਰਹਿਣਗੀਆਂ। ਬੁਲਾਰੇ ਨੇ ਦੱਸਿਆ ਕਿ ਮੋਕ ਅਭਿਆਸ ਦੌਰਾਨ ਵੱਖ-ਵੱਖ ਐਮਰਜੈਂਸੀ ਰਿਸਪਾਂਸ ਗਤੀਵਿਧੀਆਂ ਜਿਵੇਂ ਕਿ ਅੱਗ ਬੁਝਾਉਣ, ਖੋਜ ਤੇ ਬਚਾਅ ਕਾਰਜ, ਮੁੱਢਲੀ ਤੇ ਮੈਡੀਕਲ ਸਹਾਇਤਾ, ਜ਼ਖ਼ਮੀਆਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਣ, ਟਰੈਫ਼ਿਕ ਅਤੇ ਭੀਡ਼ ਪ੍ਰਬੰਧਨ ਸਬੰਧੀ ਡਰਿੱਲ ਵੀ ਹੋਵੇਗੀ। ਜਿਸ ਦਾ ਮੁੱਖ ਮੰਤਵ ਐਮਰਜੈਂਸੀ ਹਾਲਤ ਦੌਰਾਨ ਵੱਖ-ਵੱਖ ਏਜੰਸੀਆਂ ਵਲੋਂ ਤਾਲਮੇਲ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਨੂੰ ਯਕੀਨੀ ਬਣਾਉਣਾ ਹੈ। ਬੁਲਾਰੇ ਨੇ ਦੱਸਿਆ ਕਿ ਅਭਿਆਸ ਦੇ ਸਮਾਪਤ ਹੋਣ ਉਪਰੰਤ ਲਗਾਤਾਰ ਉੱਚੀ ਆਵਾਜ਼ ਵਾਲਾ ਸਾਇਰਨ ਵਜਾ ਕੇ ਆਲ ਕਲੀਅਰ ਸਿਗਨਲ ਦਿੱਤਾ ਜਾਵੇਗਾ, ਜੋ ਮੋਕ ਡਰਿੱਲ ਦੀ ਸਮਾਪਤੀ ਦਾ ਸੰਕੇਤ ਦੇਵੇਗਾ।
ਪਿਛਲੀ ਖ਼ਬਰ ਸੈਨਿਕ ਸਕੂਲ ਕਪੂਰਥਲਾ ਦੀ 63ਵੀਂ ਸਾਲਾਨਾ ਐਥਲੈਟਿਕ ਮੀਟ ਦਾ ਮੇਜਰ ਜਨਰਲ ਪੀ.ਕੇ. ਸਿੰਘ ਵਲੋਂ ਉਦਘਾਟਨ ਸਕੂਲ ਦੇ ਕੈਡਿਟਾਂ... ਅਗਲੀ ਖ਼ਬਰ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।