557 ਵੇਂ ਪ੍ਰਕਾਸ਼ ਪੁਰਬ ਦੇ ਸ਼ਾਨਦਾਰ ਸਮਾਗਮਾਂ ਲਈ ਸੁਲਤਾਨਪੁਰ ਲੋਧੀ ਪੂਰੀ ਤਰ੍ਹਾਂ ਤਿਆਰ
ਸੁਲਤਾਨਪੁਰ ਲੋਧੀ, 21 ਨਵੰਬਰ (ਨਰੇਸ਼ ਹੈਪੀ, ਥਿੰਦ)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਸੀਨੀਅਰ ਪੁਲਿਸ ਕਪਤਾਨ ਗੌਰਵ ਤੂਰਾ ਨੇ ਦੱਸਿਆ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸ਼ਾਨਦਾਰ ਸਮਾਗਮਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ । ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀ.
ਸੁਲਤਾਨਪੁਰ ਲੋਧੀ, 21 ਨਵੰਬਰ (ਨਰੇਸ਼ ਹੈਪੀ, ਥਿੰਦ)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਸੀਨੀਅਰ ਪੁਲਿਸ ਕਪਤਾਨ ਗੌਰਵ ਤੂਰਾ ਨੇ ਦੱਸਿਆ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸ਼ਾਨਦਾਰ ਸਮਾਗਮਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ । ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀ. ਸੀ. ਤੇ ਐੱਸ. ਐੱਸ. ਪੀ., ਜਿਨ੍ਹਾਂ ਦੇ ਨਾਲ ਕਪੂਰਥਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵੀ ਮੌਜੂਦ ਸਨ, ਨੇ ਦੱਸਿਆ ਕਿ ਸਮਾਗਮਾਂ ਨੂੰ ਸੁਚਾਰੂ ਅਤੇ ਸਫਲਤਾਪੂਰਵਕ ਨੇਪਰੇ ਚਾਡ਼੍ਹਨ ਲਈ ਜ਼ਿਆਦਾਤਰ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਦਕਿ ਬਾਕੀ ਰਹਿੰਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੰਗਤ ਲਈ ਅੱਠ ਪਾਰਕਿੰਗ ਸਥਾਨ ਨਿਰਧਾਰਤ ਕੀਤੇ ਗਏ ਹਨ ਅਤੇ ਅਹਿਮ ਥਾਵਾਂ ’ਤੇ ਲੋਡ਼ੀਂਦੇ ਪੁਲਿਸ ਨਾਕੇ ਅਤੇ ਚੈੱਕ-ਪੋਸਟਾਂ ਸਥਾਪਤ ਕੀਤੀਆਂ ਜਾਣਗੀਆਂ। ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਸੀ. ਸੀ. ਟੀ. ਵੀ. ਕੈਮਰੇ, ਕੰਟਰੋਲ ਰੂਮ ਅਤੇ ਪੀ. ਸੀ. ਆਰ. ਵਾਹਨਾਂ ਸਮੇਤ ਸਖ਼ਤ ਸੁਰੱਖਿਆ ਪ੍ਰਬੰਧ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਆਰਜ਼ੀ ਪਖਾਨਿਆਂ, ਪਾਣੀ ਦੇ ਟੈਂਕਰਾਂ, ਫਾਇਰ ਟੈਂਡਰਾਂ (ਅੱਗ ਬੁਝਾਊ ਗੱਡੀਆਂ), ਅੱਗ ਬੁਝਾਊ ਯੰਤਰਾਂ, ਹਾਈ-ਮਾਸਟ ਲਾਈਟਾਂ, ਬਜ਼ੁਰਗ ਸ਼ਰਧਾਲੂਆਂ ਲਈ ਈ-ਰਿਕਸ਼ਾ, ਸਾਫ਼-ਸਫ਼ਾਈ ਟੀਮਾਂ, ਸਡ਼ਕਾਂ ਦੀ ਮੁਰੰਮਤ, ਦਰਖਤਾਂ ਦੀਆਂ ਟਾਹਣੀਆਂ ਦੀ ਛੰਗਾਈ, ਮੈਡੀਕਲ ਟੀਮਾਂ ਅਤੇ ਫੂਡ ਸੇਫ਼ਟੀ ਸਕੁਐਡ ਦੇ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ। ਕਬੱਡੀ ਟੂਰਨਾਮੈਂਟ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀ. ਸੀ. ਤੇ ਐੱਸ. ਐੱਸ. ਪੀ. ਨੇ ਇਸ ਦੇ ਸੁਚਾਰੂ ਸੰਚਾਲਨ ਲਈ ਹਿੱਸਾ ਲੈਣ ਵਾਲੀਆਂ ਟੀਮਾਂ ਦੇ ਨਾਲ-ਨਾਲ ਦਰਸ਼ਕਾਂ ਲਈ ਵੀ ਢੁਕਵੇਂ ਪ੍ਰਬੰਧ ਕਰਨ ’ਤੇ ਜ਼ੋਰ ਦਿੱਤਾ। ਪੀ. ਐੱਸ. ਪੀ. ਸੀ. ਐੱਲ. ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ। ਲੋਕ ਨਿਰਮਾਣ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਵੀ ਸੰਗਤ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਸਡ਼ਕਾਂ ਦੇ ਚੱਲ ਰਹੇ ਸਾਰੇ ਕੰਮ ਸਨਿਚਰਵਾਰ ਤੱਕ ਹੀ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਅੱਗੇ ਨਿਰਦੇਸ਼ ਦਿੱਤੇ ਕਿ ਸਮਾਗਮਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਹੰਗਾਮੀ ਸਥਿਤੀ ਵਿਚ ਤੁਰੰਤ ਮਦਦ ਯਕੀਨੀ ਬਣਾਉਣ ਲਈ ਸੰਵੇਦਨਸ਼ੀਲ ਥਾਵਾਂ ’ਤੇ ਐੱਸ . ਡੀ.ਆਰ.ਐੱਫ. ਦੀਆਂ ਟੀਮਾਂ ਅਤੇ ਸਿਖਲਾਈ ਪ੍ਰਾਪਤ ਗੋਤਾ ਖੋਰ ਤਾਇਨਾਤ ਕੀਤੇ ਜਾਣ। ਬਾਅਦ ਵਿਚ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਨੇ ਸੀਨੀਅਰ ਅਧਿਕਾਰੀਆਂ ਦੀ ਟੀਮ ਸਮੇਤ ਪਵਿੱਤਰ ਸ਼ਹਿਰ ਦੀਆਂ ਵੱਖ-ਵੱਖ ਪ੍ਰਮੁੱਖ ਥਾਵਾਂ ਦਾ ਨਿਰੀਖਣ ਕੀਤਾ।