23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਭੁਲੱਥ ਵਿਖੇ ਦੋ ਮੋਟਰਸਾਈਕਲ ਸਵਾਰਾਂ ਵਲੋਂ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟਣ ਦੀ ਕੋਸ਼ਿਸ਼ ਪੁਲਿਸ ਸੀ.ਸੀ.ਟੀ.ਵੀ. ਫੁਟੇਜ ਖੰਗਾਲਣ ’ਚ ਜੁਟੀ

ਭੁਲੱਥ, 22 ਨਵੰਬਰ (ਮਨਜੀਤ ਸਿੰਘ ਰਤਨ)-ਭੁਲੱਥ ਸ਼ਹਿਰ ’ਚ ਲੁੱਟ-ਖੋਹ ਤੇ ਝਪਟਮਾਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ, ਜਿਸ ਕਾਰਨ ਸ਼ਹਿਰ ਵਾਸੀਆਂ ’ਚ ਡਰ ਤੇ ਅਸੁਰੱਖਿਆ ਦੀ ਭਾਵਨਾ ਵਧਦੀ ਜਾ ਰਹੀ ਹੈ। ਬੀਤੇ ਦਿਨ ਮੇਨ ਬਾਜ਼ਾਰ ’ਚ ਇੱਕ ਔਰਤ ਦੇ ਗਲੇ ’ਚੋਂ ਸੋਨੇ ਦੀ ਚੇਨ ਝਪਟ ਕੇ ਫ਼ਰਾਰ ਹੋਣ ਦੀ ਘਟਨਾ ਤੋਂ ਬਾਅਦ ਅੱਜ ਮੁਡ਼ 2 ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇੱਕ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹਣ ਦੀ ਕੋਸ਼ਿਸ਼ ਕੀਤੀ ਗਈ।

ਵਾਪਰੀ ਘਟਨਾ ਸਬੰਧੀ ਜਾਣਕਾਰੀ ਦਿੰਦੀ ਹੋਈ ਪੀਡ਼ਤ ਮਹਿਲਾ ਤੇ ਉਸ ਦੇ ਪਰਿਵਾਰਿਕ ਮੈਂਬਰ। ਤਸਵੀਰ: ਮਨਜੀਤ ਸਟੂਡੀਓ 23-11-2026
ਭੁਲੱਥ, 22 ਨਵੰਬਰ (ਮਨਜੀਤ ਸਿੰਘ ਰਤਨ)-ਭੁਲੱਥ ਸ਼ਹਿਰ ’ਚ ਲੁੱਟ-ਖੋਹ ਤੇ ਝਪਟਮਾਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ, ਜਿਸ ਕਾਰਨ ਸ਼ਹਿਰ ਵਾਸੀਆਂ ’ਚ ਡਰ ਤੇ ਅਸੁਰੱਖਿਆ ਦੀ ਭਾਵਨਾ ਵਧਦੀ ਜਾ ਰਹੀ ਹੈ। ਬੀਤੇ ਦਿਨ ਮੇਨ ਬਾਜ਼ਾਰ ’ਚ ਇੱਕ ਔਰਤ ਦੇ ਗਲੇ ’ਚੋਂ ਸੋਨੇ ਦੀ ਚੇਨ ਝਪਟ ਕੇ ਫ਼ਰਾਰ ਹੋਣ ਦੀ ਘਟਨਾ ਤੋਂ ਬਾਅਦ ਅੱਜ ਮੁਡ਼ 2 ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇੱਕ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਔਰਤ ਦੇ ਵਾਲਾਂ ’ਚ ਵਾਲੀਆਂ ਫਸ ਜਾਣ ਕਾਰਨ ਲੁਟੇਰੇ ਆਪਣੇ ਮਨਸੂਬੇ ’ਚ ਕਾਮਯਾਬ ਨਹੀਂ ਹੋ ਸਕੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਥਾਣਾ ਭੁਲੱਥ ਦੇ ਪਿੱਛੇ ਸਥਿਤ ਗਲੀ ਵਿਚ ਵਾਪਰੀ, ਜਿੱਥੇ ਮਹਿਲਾ ਸੁਰਿੰਦਰ ਕੌਰ ਪਤਨੀ ਸਤਪਾਲ ਵਾਸੀ ਭੁਲੱਥ ਆਪਣੀ ਨੂੰਹ ਨਾਲ ਬਾਜ਼ਾਰ ਤੋਂ ਘਰ ਵਾਪਸ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਗਲੀ ਵਿਚ ਪੈਦਲ ਜਾ ਰਹੀਆਂ ਸਨ ਤਾਂ ਇੱਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਉਨ੍ਹਾਂ ਕੋਲੋਂ ਲੰਘੇ। ਕੁੱਝ ਦੂਰੀ ’ਤੇ ਜਾ ਕੇ ਮੋਟਰਸਾਈਕਲ ਸਵਾਰ ਮੁਡ਼ ਪਿੱਛੇ ਆਏ ਤੇ ਦੁਬਾਰਾ ਉਨ੍ਹਾਂ ਕੋਲੋਂ ਲੰਘਦੇ ਸਮੇਂ ਪਿੱਛੇ ਬੈਠੇ ਨੌਜਵਾਨ ਨੇ ਅਚਾਨਕ ਝਪਟ ਮਾਰ ਕੇ ਉਨ੍ਹਾਂ ਦੇ ਕੰਨਾਂ ’ਚ ਪਾਈਆਂ ਸੋਨੇ ਦੀਆਂ ਵਾਲੀਆਂ ਖੋਹਣ ਦੀ ਕੋਸ਼ਿਸ਼ ਕੀਤੀ। ਅਚਾਨਕ ਕੀਤੇ ਗਏ ਝਪਟੇ ਕਾਰਨ ਸੁਰਿੰਦਰ ਕੌਰ ਸਡ਼ਕ ’ਤੇ ਡਿੱਗ ਪਈ, ਪਰ ਵਾਲੀਆਂ ਵਾਲਾਂ ’ਚ ਫਸ ਜਾਣ ਕਾਰਨ ਲੁਟੇਰੇ ਉਨ੍ਹਾਂ ਨੂੰ ਖੋਹਣ ’ਚ ਅਸਫ਼ਲ ਰਹੇ। ਇਸ ਦੌਰਾਨ ਸੱਸ-ਨੂੰਹ ਵਲੋਂ ਰੌਲਾ ਪਾਉਣ ’ਤੇ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨ ਤੇਜ਼ੀ ਨਾਲ ਮੌਕੇ ਤੋਂ ਫ਼ਰਾਰ ਹੋ ਗਏ।
ਪਿਛਲੀ ਖ਼ਬਰ ਮੈਂਬਰ ਪਾਰਲੀਮੈਂਟ ਡਾ.ਰਾਜੀਵ ਭਾਰਦਵਾਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵ... ਅਗਲੀ ਖ਼ਬਰ ਪੁੰਨਿਆ ਦੇ ਪਵਿੱਤਰ ਦਿਹਾਡ਼ੇ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ-ਬਾਬਾ ਬੇਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।