23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਚੱਬੇਵਾਲ ਵਲੋਂ ਡਾ. ਬੀ.ਆਰ. ਅੰਬੇਡਕਰ ਕਮਿਊਨਿਟੀ ਹਾਲ ਦੇ ਨਿਰਮਾਣ ਕਾਰਜ ਦਾ ਨਿਰੀਖਣ

ਫਗਵਾਡ਼ਾ, 22 ਨਵੰਬਰ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਢੱਕ ਪੰਡੋਰੀ ਵਿਖੇ ਬਣ ਰਹੇ ਡਾ.

ਅਜੀਤ ਡੈਸਕ 23-11-2026
ਫਗਵਾਡ਼ਾ, 22 ਨਵੰਬਰ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਢੱਕ ਪੰਡੋਰੀ ਵਿਖੇ ਬਣ ਰਹੇ ਡਾ. ਬੀ.ਆਰ. ਅੰਬੇਡਕਰ ਕਮਿਊਨਿਟੀ ਹਾਲ ਦੇ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ ਤੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਹ ਕਮਿਊਨਿਟੀ ਹਾਲ 20 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਤੇ ਅਗਲੇ 3 ਮਹੀਨਿਆਂ ਅੰਦਰ ਇਸ ਦਾ ਨਿਰਮਾਣ ਕਾਰਜ ਮੁਕੰਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਕਮਿਊਨਿਟੀ ਹਾਲ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ, ਬੁਨਿਆਦੀ ਢਾਂਚੇ ਦੇ ਵਿਕਾਸ ਤੇ ਸੂਬੇ ’ਚ ਵਿਕਾਸ ਦੀ ਰਫ਼ਤਾਰ ਤੇਜ਼ ਕਰਨ ’ਤੇ ਕੇਂਦਰਿਤ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸ਼ਹਿਰੀ ਤੇ ਪੇਂਡੂ ਦੋਵਾਂ ਖੇਤਰਾਂ ਦੇ ਸੰਤੁਲਿਤ ਵਿਕਾਸ ਲਈ ਵਚਨਬੱਧ ਹੈ ਤੇ ਇਸ ਤਹਿਤ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇਡ਼ੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।
ਪਿਛਲੀ ਖ਼ਬਰ ਜੇਲ੍ਹ ’ਚ ਹੋਈ ਲਡ਼ਾਈ ਦੇ ਮਾਮਲੇ ਤਹਿਤ ਚਾਰ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਨਸ਼ੇ, ਹੈਰੋਇਨ ਦਾ ਸੇਵਨ ਕਰਨ ਵਾਲਾ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।