ਸੁਲਤਾਨਪੁਰ ਲੋਧੀ ਸਬ ਡਵੀਜ਼ਨ ’ਚ ਅੱਜ ਵਿੱਦਿਅਕ ਸੰਸਥਾਵਾਂ ਵਿਚ ਛੁੱਟੀ ਹੋਵੇਗੀ-ਸ਼ਿਖਾ ਭਗਤ
ਕਪੂਰਥਲਾ, 22 ਨਵੰਬਰ (ਅਮਰਜੀਤ ਕੋਮਲ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 23 ਨਵੰਬਰ ਨੂੰ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਮੁੱਖ ਰੱਖਦਿਆਂ ਸ਼ਿਖਾ ਭਗਤ ਵਧੀਕ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਨੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਅਧੀਨ ਆਉਂਦੇ ਸਾਰੇ ਸਰਕਾਰੀ, ਗੈਰ ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਚ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਡ਼ੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
ਕਪੂਰਥਲਾ, 22 ਨਵੰਬਰ (ਅਮਰਜੀਤ ਕੋਮਲ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 23 ਨਵੰਬਰ ਨੂੰ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਮੁੱਖ ਰੱਖਦਿਆਂ ਸ਼ਿਖਾ ਭਗਤ ਵਧੀਕ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਨੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਅਧੀਨ ਆਉਂਦੇ ਸਾਰੇ ਸਰਕਾਰੀ, ਗੈਰ ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਚ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਡ਼ੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ, ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਨਿਰਧਾਰਿਤ ਹਨ ਉਨ੍ਹਾਂ ਸਕੂਲਾਂ/ਕਾਲਜਾਂ ਵਿਚ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ ਸਕੂਲਾਂ ਵਿਚ ਇਸਨੂੰ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ।