ਮੁਹੱਲਾ ਮੇਹਲੀ ਗੇਟ ’ਚ ਬਜ਼ੁਰਗ ਮਹਿਲਾ ਦੇ ਕੰਨਾਂ ’ਚੋਂ ਵਾਲੀਆਂ ਝਪਟ ਕੇ ਫ਼ਰਾਰ
ਫਗਵਾਡ਼ਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਸ਼ਹਿਰ ’ਚ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਘਟਨਾ ਮੁਹੱਲਾ ਮੇਹਲੀ ਗੇਟ ਵਿਖੇ ਵਾਪਰੀ, ਜਿੱਥੇ ਦਵਾਈ ਲੈ ਕੇ ਘਰ ਪਰਤ ਰਹੀ ਇੱਕ ਬਜ਼ੁਰਗ ਮਹਿਲਾ ਦੇ ਕੰਨਾਂ ’ਚੋਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ।
ਫਗਵਾਡ਼ਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਸ਼ਹਿਰ ’ਚ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਘਟਨਾ ਮੁਹੱਲਾ ਮੇਹਲੀ ਗੇਟ ਵਿਖੇ ਵਾਪਰੀ, ਜਿੱਥੇ ਦਵਾਈ ਲੈ ਕੇ ਘਰ ਪਰਤ ਰਹੀ ਇੱਕ ਬਜ਼ੁਰਗ ਮਹਿਲਾ ਦੇ ਕੰਨਾਂ ’ਚੋਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ। ਇਸ ਵਾਰਦਾਤ ਦੌਰਾਨ ਮਹਿਲਾ ਦੇ ਕੰਨਾਂ ’ਤੇ ਸੱਟਾਂ ਵੀ ਲੱਗੀਆਂ। ਜਾਣਕਾਰੀ ਅਨੁਸਾਰ ਬਜ਼ੁਰਗ ਮਹਿਲਾ ਸ਼ਾਰਧਾ ਰਾਣੀ ਦਵਾਈ ਲੈ ਕੇ ਆਪਣੇ ਘਰ ਦੇ ਬਾਹਰ ਪਹੁੰਚੀ ਹੀ ਸੀ ਕਿ ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਉੱਥੇ ਆ ਗਏ। ਇਨ੍ਹਾਂ ’ਚੋਂ ਇੱਕ ਨੌਜਵਾਨ ਮੋਟਰਸਾਈਕਲ ਤੋਂ ਉੱਤਰਿਆ ਤੇ ਉਸ ਦੇ ਕੰਨਾਂ ’ਚ ਪਾਈਆਂ ਵਾਲੀਆਂ ਝਪਟ ਲਈਆਂ। ਇਸ ਤੋਂ ਬਾਅਦ ਉਹ ਆਪਣੇ ਸਾਥੀ ਸਮੇਤ ਮੋਟਰਸਾਈਕਲ ’ਤੇ ਫ਼ਰਾਰ ਹੋ ਗਿਆ। ਵਾਰਦਾਤ ਤੋਂ ਬਾਅਦ ਮੁਹੱਲਾ ਵਾਸੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪਿਸਤਲ ਸਮੇਤ ਇੱਕ ਵਿਅਕਤੀ ਕਾਬੂ ਫਗਵਾਡ਼ਾ, 23 ਨਵੰਬਰ (ਚਾਨਾ)-ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਪਿਸਤੌਲ ਤੇ ਮੈਗਜ਼ੀਨ ਸਣੇ ਕਾਬੂ ਕਰਕੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਜਸਵੰਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਪੇਪਰ ਚੌਂਕ ਲਾਗਿਓਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਪਿਸਟਲ ਸਮੇਤ ਮੈਗਜ਼ੀਨ ਬਰਾਮਦ ਕੀਤਾ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਵਿਸ਼ਾਲ ਉਰਫ਼ ਵਿੱਕੀ ਪੁੱਤਰ ਪਰਮਜੀਤ ਸਿੰਘ ਵਾਸੀ ਸੂੰਢ ਕਾਲੋਨੀ ਹੁਸ਼ਿਆਰਪੁਰ ਰੋਡ ਵਜੋਂ ਹੋਈ ਹੈ।