24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜੀ.ਐਨ.ਏ. ਯੂਨੀਵਰਸਿਟੀ ਵਲੋਂ ਅਧਿਆਪਕਾਂ ਦੇ ਸਨਮਾਨ ਲਈ ‘ਆਭਾਰ 2026’ ਸਮਾਗਮ ਕਰਵਾਇਆ

ਫਗਵਾਡ਼ਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਜੀ. ਐਨ.

ਫਗਵਾਡ਼ਾ ਅਧਿਆਪਕਾ ਨੂੰ ਸਨਮਾਨਿਤ ਕਰਨ ਮੌਕੇ ਯੂਨੀਵਰਸਿਟੀ ਪ੍ਰਬੰਧਕ। ਤਸਵੀਰ : ਚਾਨਾ 24-11-2026
ਫਗਵਾਡ਼ਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਜੀ.ਐਨ.ਏ. ਯੂਨੀਵਰਸਿਟੀ ਵੱਲੋਂ ਅਧਿਆਪਕਾਂ ਦੇ ਸਨਮਾਨ ਲਈ ‘ਆਭਾਰ 2026’ ਸਮਾਗਮ ਦਾ ਆਯੋਜਨ ਚਾਂਸਲਰ ਗੁਰਦੀਪ ਸਿੰਘ ਸੀਹਰਾ ਦੀ ਅਗਵਾਈ ’ਚ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਤੇ ਕੋਚਿੰਗ ਸੰਸਥਾਵਾਂ ਨਾਲ ਸਬੰਧਿਤ ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਸ਼ਲਾਘਾਯੋਗ ਯੋਗਦਾਨ ਲਈ ਅਕਾਦਮਿਕ ਉੱਤਮਤਾ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ’ਚ ਕਪੂਰਥਲਾ ਦੇ ਪ੍ਰਮੁੱਖ ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ, ਸਿੱਖਿਆ ਮਾਹਿਰਾਂ ਤੇ ਕੋਚਿੰਗ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੀ.ਐਮ. ਸ਼੍ਰੀ ਕੇਂਦਰੀ ਵਿਦਿਆਲਿਆ ਨੰਬਰ-1 ਆਰ.ਸੀ.ਐਫ. ਹੁਸੈਨਪੁਰ, ਬਾਵਾ ਲਾਲਵਾਨੀ ਪਬਲਿਕ ਸਕੂਲ, ਜੀ.ਟੀ.ਬੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਪ੍ਰੀਤਾ ਲੀ ਲੈਸਨ ਸਕੂਲ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਐਮ.ਡੀ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਸੇਠ ਹੁਕਮ ਚੰਦ ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਸਕੂਲ ਆਫ਼ ਐਮੀਨੈਂਸ ਸਮੇਤ ਵੱਖ-ਵੱਖ ਸੰਸਥਾਵਾਂ ਦੇ ਅਧਿਆਪਕ ਮੌਜੂਦ ਰਹੇ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਸਮੀਰ ਵਰਮਾ, ਡੀਨ ਜੀ.ਐਨ.ਏ. ਬਿਜ਼ਨਸ ਸਕੂਲ ਅਤੇ ਅਕਾਦਮਿਕ ਆਊਟਰੀਚ ਡਿਵੀਜ਼ਨ ਨੇ ਕਿਹਾ ਕਿ ਅਧਿਆਪਕਾਂ ਦਾ ਯੋਗਦਾਨ ਸਿਰਫ਼ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਤੱਕ ਸੀਮਤ ਨਹੀਂ ਹੈ, ਸਗੋਂ ਉਹ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ, ਨੈਤਿਕ ਕਦਰਾਂ-ਕੀਮਤਾਂ ਦੇ ਵਿਕਾਸ ਤੇ ਸ਼ਖ਼ਸੀਅਤ ਨਿਖਾਰਨ ’ਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਸਦਕਾ ਹੀ ਨੌਜਵਾਨ ਪੀਡ਼੍ਹੀ ਨੂੰ ਸਹੀ ਦਿਸ਼ਾ ਮਿਲਦੀ ਹੈ ਅਤੇ ਉਹ ਜੀਵਨ ਵਿਚ ਸਫਲਤਾ ਹਾਸਲ ਕਰਨ ਦੇ ਯੋਗ ਬਣਦੇ ਹਨ। ਇਸ ਮੌਕੇ ਡਾ. ਅਸ਼ਵਨੀ ਰਾਣਾ, ਡੀਨ ਸਕੂਲ ਆਫ਼ ਲਿਬਰਲ ਆਰਟਸ ਅਤੇ ਡਾ. ਯੋਗੇਸ਼ ਭੱਲਾ, ਮੁਖੀ ਸਕੂਲ ਆਫ਼ ਨੈਚੂਰਲ ਸਾਇੰਸਿਜ਼ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਵੱਲੋਂ ਅਧਿਆਪਕਾਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਪ੍ਰਬੰਧਕਾਂ ਨੇ ਕਿਹਾ ਕਿ ‘ਆਭਾਰ 2026’ ਦਾ ਮੁੱਖ ਉਦੇਸ਼ ਸਿੱਖਿਆ ਦੇ ਖੇਤਰ ’ਚ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਦੇ ਨਾਲ-ਨਾਲ ਸਕੂਲਾਂ ਤੇ ਕੋਚਿੰਗ ਸੰਸਥਾਵਾਂ ਨਾਲ ਆਪਣੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ।
ਪਿਛਲੀ ਖ਼ਬਰ ਘਰ-ਘਰ ਕੂਡ਼ਾ ਇਕੱਠਾ ਕਰਨ ਲਈ 13 ਟਾਟਾ ਏਸ ਗੱਡੀਆਂ ਰਵਾਨਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਪਿੰਡ ਮਹਿਮਦਪੁਰ ਤੋਂ ਸਜਾਇਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।