24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਗ੍ਰਿਫ਼ਤਾਰ

ਕਪੂਰਥਲਾ, 23 ਨਵੰਬਰ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਮੇਜਰ ਸਿੰਘ ਦੀ ਅਗਵਾਈ ਹੇਠ ਸਾਇੰਸ ਸਿਟੀ ਚੌਂਕੀ ਇੰਚਾਰਜ ਏ. ਐਸ.

ਅਜੀਤ ਡੈਸਕ 24-11-2026
ਕਪੂਰਥਲਾ, 23 ਨਵੰਬਰ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਮੇਜਰ ਸਿੰਘ ਦੀ ਅਗਵਾਈ ਹੇਠ ਸਾਇੰਸ ਸਿਟੀ ਚੌਂਕੀ ਇੰਚਾਰਜ ਏ.ਐਸ.ਆਈ. ਸੰਦੀਪ ਸਿੰਘ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਲੱਖਣ ਖ਼ੁਰਦ ਸ਼ਮਸ਼ਾਨਘਾਟ ਨੇਡ਼ੇ ਕਥਿਤ ਦੋਸ਼ੀ ਐਡਵਿਨ ਮਸੀਹ ਉਰਫ ਲੱਕੀ ਵਾਸੀ ਕਰਤਾਰਪੁਰ ਤੇ ਸੁਖਜਿੰਦਰ ਸਿੰਘ ਉਰਫ ਵਿੱਕੀ ਵਾਸੀ ਸਰਾਏ ਖ਼ਾਸ ਕਰਤਾਰਪੁਰ ਨੂੰ ਕਾਬੂ ਕਰਕੇ ਜਦੋਂ ਇਨ੍ਹਾਂ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀਆਂ ਪਾਸੋਂ 6.70 ਗ੍ਰਾਮ ਹੈਰੋਇਨ ਤੇ 23 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤਹਿਤ ਉਕਤ ਦੋਵਾਂ ਕਥਿਤ ਦੋਸ਼ੀਆਂ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ 12 ਕਰੋਡ਼ ਦੀ ਲਾਗਤ ਨਾਲ ਨਡਾਲਾ ਵਿਖੇ ਨਵੀਂ ਵਾਟਰ ਸਪਲਾਈ ਸਕੀਮ ਦਾ ਉਦਘਾਟਨ ਅਗਲੀ ਖ਼ਬਰ ਜੁਆਇੰਟ ਕਮਿਸ਼ਨਰ ਨਵਨੀਤ ਕੌਰ ਬੱਲ ਵਲੋਂ ਜ਼ਿਲ੍ਹਾ ਈ.ਵੀ.ਐਮ. ਵੇਅਰਹਾਊਸ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।