24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਈ.ਡੀ. ਤੇ ਸੀ.ਬੀ.ਆਈ. ਦੀਆਂ ਕਾਰਵਾਈਆਂ ਤੋਂ ‘ਆਪ’ ਆਗੂ ਡਰਨ ਵਾਲੇ ਨਹੀਂ-ਡਾ. ਚੱਬੇਵਾਲ

ਫਗਵਾਡ਼ਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਆਮ ਆਦਮੀ ਪਾਰਟੀ ਦੇ ਆਗੂਆਂ ਖ਼ਿਲਾਫ਼ ਈ. ਡੀ.

ਅਜੀਤ ਡੈਸਕ 24-11-2026
ਫਗਵਾਡ਼ਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਆਮ ਆਦਮੀ ਪਾਰਟੀ ਦੇ ਆਗੂਆਂ ਖ਼ਿਲਾਫ਼ ਈ.ਡੀ. ਅਤੇ ਸੀ.ਬੀ.ਆਈ. ਦੀਆਂ ਛਾਪੇਮਾਰੀ ਦੀਆਂ ਕਾਰਵਾਈਆਂ ਬਾਰੇ ਟਿੱਪਣੀ ਕਰਦਿਆਂ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਚੋਣਾਂ ਦੇ ਸਮੇਂ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਸਿਆਸੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਕਾਰਵਾਈਆਂ ਕੋਈ ਨਵੀਂ ਗੱਲ ਨਹੀਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਦੌਰਾਨ ਅਕਸਰ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਆਗੂਆਂ ਖ਼ਿਲਾਫ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ’ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਗਾਏ ਗਏ ਹਨ, ਪਰ ਹੇਠਲੀਆਂ ਅਦਾਲਤਾਂ ’ਚ ਇਹ ਦੋਸ਼ ਸਾਬਤ ਨਹੀਂ ਹੋਏ। ਉਨ੍ਹਾਂ ਸਪਸ਼ਟ ਕੀਤਾ ਕਿ ‘ਆਪ’ ਆਗੂ ਈ.ਡੀ. ਜਾਂ ਸੀ.ਬੀ.ਆਈ. ਦੀਆਂ ਕਾਰਵਾਈਆਂ ਤੋਂ ਡਰਨ ਵਾਲੇ ਨਹੀਂ ਹਨ ਤੇ ਪਾਰਟੀ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ ਨਾਲ ਸੇਵਾ ਕਰਦੀ ਰਹੇਗੀ। ਫਗਵਾਡ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ‘ਖ਼ੁਸ਼ਹਾਲ ਪੰਜਾਬ ਰੈਲੀ’ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ’ਚ ਪੰਜਾਬ ਭਰ ਤੋਂ ਲੱਖਾਂ ਦੀ ਗਿਣਤੀ ’ਚ ਪਾਰਟੀ ਆਗੂਆਂ ਤੇ ਵਰਕਰਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ।
ਪਿਛਲੀ ਖ਼ਬਰ ਨਿਗਮ ਦੇ ਹਾਊਸ ਵਲੋਂ ਵੱਖ-ਵੱਖ ਖੇਤਰਾਂ ਦੇ ਪਾਸ ਕੀਤੇ ਕੰਮ ਤੁਰੰਤ ਸ਼ੁਰੂ ਕਰਵਾਏ ਜਾਣ-ਰਾਣਾ ਗੁਰਜੀਤ ਸਿੰਘ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ’ਚ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।