24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗਿੱਲ ਆਟੋਮੋਬਾਈਲਜ਼ ਵਲੋਂ ਪ੍ਰਕਾਸ਼ ਪੁਰਬ ਮੌਕੇ ਮਹਿੰਦਰਾ ਐਂਡ ਮਹਿੰਦਰਾ ਟਰੈਕਟਰਾਂ ਦੀ ਵਿਸ਼ੇਸ਼ ਪ੍ਰਦਰਸ਼ਨੀ

ਸੁਲਤਾਨਪੁਰ ਲੋਧੀ, 23 ਨਵੰਬਰ (ਥਿੰਦ)-ਮਹਿੰਦਰਾ ਐਂਡ ਮਹਿੰਦਰਾ ਟਰੈਕਟਰ ਕੰਪਨੀ ਦੇ ਪੰਜਾਬ ਵਿਚ ਸਭ ਤੋਂ ਵੱਡੇ ਡੀਲਰ ਗਿੱਲ ਆਟੋਮੋਬਾਈਲਜ਼ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਰੋਡ ਤੇ ਮਹਿੰਦਰਾ ਟਰੈਕਟਰਾਂ ਦੇ ਸਾਰੇ ਮਾਡਲਾਂ ਦੀ ਪ੍ਰਦਰਸ਼ਨੀ ਲਾਈ ਹੈ, ਜਿਸ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਗਿੱਲ ਆਟੋਮੋਬਾਈਲਜ਼ ਦੇ ਐਮ ਡੀ ਨੰਬਰਦਾਰ ਸਤਨਾਮ ਸਿੰਘ ਗਿੱਲ ਅਤੇ ਜਥੇਦਾਰ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਮੌਕੇ ਮਹਿੰਦਰਾ ਐਂਡ ਮਹਿੰਦਰਾ ਦੇ 75 ਹਾਰਸ ਪਾਵਰ ਸ਼੍ਰੇਣੀ ਵਿਚ ਦਮਦਾਰ ਟਰੈਕਟਰ 6075 ਨੋਵੋ ਨੂੰ ਲਾਂਚ ਕੀਤਾ ਗਿਆ ਹੈ।

ਅਜੀਤ ਡੈਸਕ 24-11-2026
ਸੁਲਤਾਨਪੁਰ ਲੋਧੀ, 23 ਨਵੰਬਰ (ਥਿੰਦ)-ਮਹਿੰਦਰਾ ਐਂਡ ਮਹਿੰਦਰਾ ਟਰੈਕਟਰ ਕੰਪਨੀ ਦੇ ਪੰਜਾਬ ਵਿਚ ਸਭ ਤੋਂ ਵੱਡੇ ਡੀਲਰ ਗਿੱਲ ਆਟੋਮੋਬਾਈਲਜ਼ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਰੋਡ ਤੇ ਮਹਿੰਦਰਾ ਟਰੈਕਟਰਾਂ ਦੇ ਸਾਰੇ ਮਾਡਲਾਂ ਦੀ ਪ੍ਰਦਰਸ਼ਨੀ ਲਾਈ ਹੈ, ਜਿਸ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਗਿੱਲ ਆਟੋਮੋਬਾਈਲਜ਼ ਦੇ ਐਮ ਡੀ ਨੰਬਰਦਾਰ ਸਤਨਾਮ ਸਿੰਘ ਗਿੱਲ ਅਤੇ ਜਥੇਦਾਰ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਮੌਕੇ ਮਹਿੰਦਰਾ ਐਂਡ ਮਹਿੰਦਰਾ ਦੇ 75 ਹਾਰਸ ਪਾਵਰ ਸ਼੍ਰੇਣੀ ਵਿਚ ਦਮਦਾਰ ਟਰੈਕਟਰ 6075 ਨੋਵੋ ਨੂੰ ਲਾਂਚ ਕੀਤਾ ਗਿਆ ਹੈ। ਜਿਸ ਦੀ ਕਿਸਾਨਾਂ ਵੱਲੋਂ ਜ਼ੋਰਦਾਰ ਮੰਗ ਕੀਤੀ ਗਈ ਹੈ। ਇਹ ਭਾਰਤ ਵਿਚ ਤਿਆਰ ਕੀਤਾ ਗਿਆ ਪਹਿਲਾ ਟਰੈਕਟਰ ਹੈ ਜਿਸ ਵਿਚ ਆਧੁਨਿਕ ਤਕਨੀਕ ਵਰਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ 15 ਅਤੇ 15 ਰਿਵਰਸ ਗੇਅਰ ਹਨ। ਇਸ ਦੀ ਲਿਫ਼ਟ ਸਮਰੱਥਾ 2900 ਕਿੱਲੋਗਰਾਮ ਹੈ ਜੋ ਆਪਣੀ ਸ਼੍ਰੇਣੀ ਸਭ ਤੋਂ ਵੱਧ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ ਮਲਟੀ ਪੀ.ਟੀ.ਓ. ਵਰਤੀ ਗਈ ਹੈ।ਇਹ ਭਾਰੀ ਤੋਂ ਭਾਰੀ ਸੰਦਾਂ ਜਿੰਨਾ ਵਿਚ ਸੁਪਰ ਸੀਡਰ ਤੇ 6 ਪਲੋਅ ਆਸਾਨੀ ਨਾਲ ਚਲਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਕੰਪਨੀ ਵੱਲੋਂ ਲਾਂਚ ਕੀਤਾ 585 ਐਮ ਬੁੱਲ ਮਾਡਲ ਵੀ ਕਿਸਾਨਾਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ।ਇਸ ਮੌਕੇ 605 ਫੋਰ ਵੀਲ,755 ਟੂ ਵੀਲ ਆਦਿ ਮਾਡਲ ਵੀ ਪ੍ਰਦਰਸ਼ਿਤ ਕੀਤੇ ਗਏ।ਇਸ ਮੌਕੇ ਏਰੀਆ ਮੈਨੇਜਰ ਰਿਸ਼ੀ ਮਰਵਾਹਾ, ਸਹਾਇਕ ਐਮ ਡੀ ਬਚਿੱਤਰ ਸਿੰਘ ਗਿੱਲ, ਸਰਪੰਚ ਸ਼ਮਿੰਦਰ ਸਿੰਘ ਆਹਲੀ, ਗੁਰਜੰਟ ਸਿੰਘ ਸੰਧੂ, ਰਸ਼ਪਾਲ ਸਿੰਘ ਸੰਧੂ, ਗੁਰਪ੍ਰੀਤ ਸਿੰਘ ਮਾਛੀਜੋਆ ਦੀਪਕ ਜੋਸ਼ੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਪਿਛਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ’ਚ ਸਖ਼ੀਆਂ ਨੇ ਅਹਿਮ ਭੂਮਿਕਾ ਨਿਭਾਈ-ਦਵਿੰਦਰਪਾਲ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।