26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੀ.ਟੀ.ਯੂ. ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਰਜਿਸਟਰਾਰ ਦਫ਼ਤਰ ਮੂਹਰੇ ਧਰਨਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰਹੇਗਾ-ਪਵਨ ਖਿੱਚੀ

ਕਪੂਰਥਲਾ, 25 ਨਵੰਬਰ (ਅਮਰਜੀਤ ਕੋਮਲ)-ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਆਈ. ਕੇ.

ਅਜੀਤ ਡੈਸਕ 26-11-2026
ਕਪੂਰਥਲਾ, 25 ਨਵੰਬਰ (ਅਮਰਜੀਤ ਕੋਮਲ)-ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਆਈ.ਕੇ.ਜੀ. ਪੀ.ਟੀ.ਯੂ. ਦੇ ਮੁਲਾਜ਼ਮਾਂ ਨੇ ਅਗਲੇ ਉੱਚ ਪੇ ਸਕੇਲ ਦੀ ਮੰਗ ਨੂੰ ਲੈ ਕੇ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਖਿੱਚੀ ਦੀ ਅਗਵਾਈ ’ਚ ਯੂਨੀਵਰਸਿਟੀ ਦੇ ਰਜਿਸਟਰਾਰ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਜੋ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਰੋਹ ’ਚ ਆਏ ਮੁਲਾਜ਼ਮਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤੇ ਜਾਣ ਦੇ ਰੋਸ ਵਜੋਂ ਨਾਅਰੇਬਾਜ਼ੀ ਕੀਤੀ। ਪਵਨ ਖਿੱਚੀ ਨੇ ਦੱਸਿਆ ਕਿ ਨਾਨ-ਟੀਚਿੰਗ ਸਟਾਫ਼ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਲਗਾਤਾਰ ਮੀਟਿੰਗਾਂ ਤੇ ਗੱਲਬਾਤ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਹੁਣ ਭਰੋਸਿਆਂ ਦੀ ਬਜਾਏ ਆਪਣੀਆਂ ਜਾਇਜ਼ ਮੰਗਾਂ ਨੂੰ ਅਮਲੀ ਰੂਪ ਦੇਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਯੂਨੀਵਰਸਿਟੀ ਪ੍ਰਸ਼ਾਸਨ ਦੇ ਇਸ ਰਵੱਈਏ ਦੇ ਵਿਰੋਧ ਵਿਚ ਨਾਨ ਟੀਚਿੰਗ ਸਟਾਫ਼ ਦਾ ਧਰਨਾ ਅਣਮਿੱਥੇ ਸਮੇਂ ਲਈ ਧਰਨਾ ਮੰਗਾਂ ਦੀ ਪੂਰਤੀ ਹੋਣ ਤੱਕ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਅਣਮਿੱਥੇ ਧਰਨੇ ਦੌਰਾਨ ਵੀ ਯੂਨੀਵਰਸਿਟੀ ਪ੍ਰਸ਼ਾਸਨ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਨਾ ਦਿੱਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਤੇ ਅਗਲੇ ਸੰਘਰਸ਼ ਦੀ ਰੂਪ ਰੇਖਾ ਲਈ ਸਮੂਹ ਮੁਲਾਜ਼ਮਾਂ ਨਾਲ ਵਿਚਾਰ ਵਟਾਂਦਰਾ ਕਰਕੇ ਫ਼ੈਸਲਾ ਲਿਆ ਜਾਵੇਗਾ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਤੋਂ ਨਗਰ ਕੀਰਤਨ ਸਜਾਇਆ ਬੀਬੀ ਜਗੀਰ ਕੌਰ ਨੇ ਕੀਤੀ ਸ਼ਿਰਕਤ- ਵੱਖ-... ਅਗਲੀ ਖ਼ਬਰ ਗੰਨਾ ਕਿਸਾਨ ਭਲਕੇ ਸਵੇਰੇ 10 ਵਜੇ ਸ਼ੂਗਰ ਮਿੱਲ ਦੇ ਗੇਟ ’ਤੇ ਹੋਣਗੇ ਇਕੱਠੇ-ਜੀ.ਟੀ. ਰੋਡ ਕਰਨਗੇ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।