27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਵਿਅਕਤੀ ਗ੍ਰਿਫ਼ਤਾਰ

ਕਪੂਰਥਲਾ, 26 ਨਵੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਮੁਖੀ ਲਖਬੀਰ ਸਿੰਘ ਗੋਸਲ ਨੇ ਦੱਸਿਆ ਕਿ ਏ.

ਅਜੀਤ ਡੈਸਕ 27-11-2026
ਕਪੂਰਥਲਾ, 26 ਨਵੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਮੁਖੀ ਲਖਬੀਰ ਸਿੰਘ ਗੋਸਲ ਨੇ ਦੱਸਿਆ ਕਿ ਏ.ਐਸ.ਆਈ. ਵਿਜੇ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਵਾਂ ਪਿੰਡ ਭੱਠਾ ਪੁੱਜੇ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਜਤਿੰਦਰ ਸਿੰਘ ਉਰਫ ਕਾਕੂ ਵਾਸੀ ਭੀਲਾ ਨਸ਼ੀਲੇ ਕੈਪਸੂਲ ਵੇਚਣ ਦਾ ਆਦੀ ਹੈ, ਇਸ ਸਮੇਂ ਰੇਡ ਕਰਨ ’ਤੇ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਆ ਸਕਦਾ ਹੈ ਜਿਸਨੂੰ ਪੁਲਿਸ ਪਾਰਟੀ ਸਮੇਤ ਕਾਬੂ ਕੀਤਾ ਤਾਂ ਉਸਨੇ ਜੇਬ ’ਚੋਂ ਇਕ ਲਿਫ਼ਾਫ਼ਾ ਕੱਢ ਕੇ ਬਾਹਰ ਸੁੱਟ ਦਿੱਤਾ ਜਿਸ ’ਚ ਕਥਿਤ ਤੌਰ ’ਤੇ ਪਾਬੰਦੀਸ਼ੁਦਾ 50 ਕੈਪਸੂਲ ਬਰਾਮਦ ਹੋਏ। ਜਿਸ ਤਹਿਤ ਉਸ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਏ.ਐਸ.ਆਈ. ਵਿਜੇ ਕੁਮਾਰ ਵਲੋਂ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਭੁਲੱਥ ਵਿਖੇ ਵਕੀਲਾਂ ਵਲੋਂ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਤਰਾ ਦਾ ਫਗਵਾਡ਼ਾ ਵਿਖੇ ਨਿੱਘਾ ਸਵਾਗਤ ਨਡਾਲਾ ਪੁਲਿਸ ਵਲੋਂ ਸ਼ੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।