27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ

ਕਪੂਰਥਲਾ, 26 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਜੀ. ਡੀ.

ਅਜੀਤ ਡੈਸਕ 27-11-2026
ਕਪੂਰਥਲਾ, 26 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਮਾ ਰੌਸ਼ਨ ਤੇ ਸ਼ਬਦ ਗਾਇਨ ਨਾਲ ਹੋਈ। ਬਾਅਦ ’ਚ ਵਿਦਿਆਰਥੀਆਂ ਨੇ ਕੋਰੀਓਗ੍ਰਾਫੀ, ਸਕਿੱਟ, ਭੰਗਡ਼ਾ, ਗਿੱਧਾ ਤੇ ਹੋਰ ਕਈ ਸਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ। ਕੋਰੀਓਗ੍ਰਾਫੀ ਵਿਚ ਬੱਚਿਆਂ ਨੂੰ ਵਿਦੇਸ਼ ਜਾਣ ਦਾ ਰੁਝਾਨ ਘਟਾਕੇ ਆਪਣੇ ਦੇਸ਼ ਵਿਚ ਰਹਿ ਕੇ ਮਿਹਨਤ ਕਰਨ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਵਲੋਂ ਪਾਇਆ ਗਿਆ ਭੰਗਡ਼ਾ ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਰਿਹਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਪਰਮਿੰਦਰ ਕੌਰ ਤੇ ਪ੍ਰਿੰਸੀਪਲ ਹਰਜਿੰਦਰ ਕੌਰ ਢਿੱਲੋਂ ਵਲੋਂ ਵਿੱਦਿਅਕ ਤੇ ਹੋਰ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਵਾਲੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ। ਉਨ੍ਹਾਂ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਦੀ ਵੀ ਸ਼ਲਾਘਾ ਕੀਤੀ। ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨੇ ਵਿਦਿਆਰਥੀਆਂ ਨੂੰ ਲਗਨ, ਮਿਹਨਤ ਤੇ ਦ੍ਰਿਡ਼੍ਹ ਇਰਾਦੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਮਾਗਮ ’ਚ ਉਚੇਚੇ ਤੌਰ ’ਤੇ ਸ਼ਾਮਲ ਹੋਏ ਬੱਚਿਆਂ ਦੇ ਮਾਪਿਆਂ ਨੇ ਵੀ ਬੱਚਿਆਂ ਵਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਦਾ ਆਨੰਦ ਮਾਣਿਆ। ਸਮਾਗਮ ਦੀ ਸਮਾਪਤੀ ’ਤੇ ਡੀਨ ਅਕਾਦਮਿਕ ਮਮਤਾ ਨੇ ਬੱਚਿਆਂ ਦੇ ਮਾਪਿਆਂ ਵਲੋਂ ਸਮਾਗਮ ’ਚ ਸ਼ਮੂਲੀਅਤ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਲਗਾਤਾਰ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ , ਕਣਕ ਦੀ ਬਿਜਾਈ ਹੋ ਰਹੀ ਪ੍ਰਭਾਵਿਤ 8 ਘੰਟੇ ਨਿਰਵਿਘਨ ਬਿਜਲੀ ਸਪ... ਅਗਲੀ ਖ਼ਬਰ ਕੈਮਿਸਟ ਤੇ ਮੈਡੀਕਲ ਸਟੋਰ ਮਾਲਕ ਪ੍ਰੀਗਾਬਾਲਿਨ ਸਾਲਟ ਵਾਲੀਆਂ ਦਵਾਈਆਂ ਨਾ ਰੱਖਣ-ਕਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।