ਪ੍ਰਕਾਸ਼ ਪੁਰਬ ਮੌਕੇ ਰਾਮਗਡ਼੍ਹੀਆ ਨੌਜਵਾਨ ਸੇਵਾ ਸੁਸਾਇਟੀ ਨੇ ਨਿਭਾਈ ਸ਼ਰਧਾ ਤੇ ਉਤਸ਼ਾਹ ਨਾਲ ਸੇਵਾ
ਸੁਲਤਾਨਪੁਰ ਲੋਧੀ, 26 ਨਵੰਬਰ (ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੁੱਜੀਆਂ ਲੱਖਾਂ ਦੀ ਗਿਣਤੀ ’ਚ ਸੰਗਤਾਂ ਦੀ ਸੇਵਾ ਲਈ ਰਾਮਗਡ਼੍ਹੀਆ ਨੌਜਵਾਨ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਵਲੋਂ ਅਹਿਮ ਯੋਗਦਾਨ ਪਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੁਸਾਇਟੀ ਨੂੰ ਦੀਵਾਨ ਹਾਲ ਤੇ ਨਗਰ ਕੀਰਤਨ ਸਬੰਧੀ ਸੇਵਾ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।
ਸੁਲਤਾਨਪੁਰ ਲੋਧੀ, 26 ਨਵੰਬਰ (ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੁੱਜੀਆਂ ਲੱਖਾਂ ਦੀ ਗਿਣਤੀ ’ਚ ਸੰਗਤਾਂ ਦੀ ਸੇਵਾ ਲਈ ਰਾਮਗਡ਼੍ਹੀਆ ਨੌਜਵਾਨ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਵਲੋਂ ਅਹਿਮ ਯੋਗਦਾਨ ਪਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੁਸਾਇਟੀ ਨੂੰ ਦੀਵਾਨ ਹਾਲ ਤੇ ਨਗਰ ਕੀਰਤਨ ਸਬੰਧੀ ਸੇਵਾ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।ਸੁਸਾਇਟੀ ਦੇ ਪ੍ਰਧਾਨ ਰਘਵੀਰ ਸਿੰਘ ਦੀ ਅਗਵਾਈ ਹੇਠ ਮੈਂਬਰਾਂ ਨੇ ਪੂਰੀ ਸ਼ਰਧਾ, ਸੇਵਾ ਭਾਵਨਾ ਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ। ਸੰਗਤ ਨੂੰ ਸੁਚੱਜੇ ਪ੍ਰਬੰਧ ਮੁਹੱਈਆ ਕਰਵਾਉਣ ਤੇ ਧਾਰਮਿਕ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾਡ਼੍ਹਨ ’ਚ ਸੁਸਾਇਟੀ ਦੇ ਮੈਂਬਰਾਂ ਨੇ ਆਪਣਾ ਯੋਗਦਾਨ ਪਾਇਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਘਵੀਰ ਸਿੰਘ, ਸੁਖਵਿੰਦਰ ਸਿੰਘ, ਮਹਿੰਦਰ ਸਿੰਘ, ਤੇਜ ਨੂਰ ਸਿੰਘ, ਨਵਰੂਪ ਸਿੰਘ, ਗੁਰਪਿੰਦਰ ਸਿੰਘ, ਕਰਨੈਲ ਸਿੰਘ, ਪਰਮਿੰਦਰ ਸਿੰਘ ਭਿੰਦਾ, ਗੁਰਿੰਦਰ ਪਾਲ ਸਿੰਘ, ਨਿਰਮਲ ਪਾਲ ਸਿੰਘ, ਨਿਸ਼ਾਨ ਸਿੰਘ, ਹਰਪ੍ਰੀਤ ਸਿੰਘ, ਦਿਲਬਾਗ ਸਿੰਘ, ਦਲਜੀਤ ਸਿੰਘ, ਯੋਗਰਾਜ ਅਤੇ ਜਸਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਰਾਮਗਡ਼੍ਹੀਆ ਭਾਈਚਾਰੇ ਦੇ ਮੈਂਬਰ ਹਾਜ਼ਰ ਸਨ।