26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਕਰਕੇ ਪੰਜਾਬ ਦੇ ਅਸਲ ਮੁੱਦਿਆਂ ਤੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕੀਤਾ-ਖਹਿਰਾ

ਜਲੰਧਰ, 26 ਨਵੰਬਰ (ਸ਼ਿਵ ਸ਼ਰਮਾ)- ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਇਹ ਗੱਠਜੋੜ ਪੂਰੀ ਤਰ੍ਹਾਂ ਸਿਆਸੀ ਮੌਕਾਪ੍ਰਸਤੀ ਤੇ ਮਜਬੂਰੀ ਦਾ ਸਮਝੌਤਾ ਹੈ। ਦੋਵਾਂ ਪਾਰਟੀਆਂ ਨੇ ਸਿਰਫ਼ ਸੀਟਾਂ ਦੀ ਵੰਡ ਨੂੰ ਧਿਆਨ ਵਿਚ ਰੱਖ ਕੇ ਹੱਥ ਮਿਲਾਇਆ ਹੈ, ਜਦਕਿ ਪੰਜਾਬ ਦੇ ਅਸਲ ਮੁੱਦਿਆਂ ਤੇ ਅਧਿਕਾਰਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ।

ਅਜੀਤ ਡੈਸਕ 27-11-2026
ਜਲੰਧਰ, 26 ਨਵੰਬਰ (ਸ਼ਿਵ ਸ਼ਰਮਾ)- ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਇਹ ਗੱਠਜੋੜ ਪੂਰੀ ਤਰ੍ਹਾਂ ਸਿਆਸੀ ਮੌਕਾਪ੍ਰਸਤੀ ਤੇ ਮਜਬੂਰੀ ਦਾ ਸਮਝੌਤਾ ਹੈ। ਦੋਵਾਂ ਪਾਰਟੀਆਂ ਨੇ ਸਿਰਫ਼ ਸੀਟਾਂ ਦੀ ਵੰਡ ਨੂੰ ਧਿਆਨ ਵਿਚ ਰੱਖ ਕੇ ਹੱਥ ਮਿਲਾਇਆ ਹੈ, ਜਦਕਿ ਪੰਜਾਬ ਦੇ ਅਸਲ ਮੁੱਦਿਆਂ ਤੇ ਅਧਿਕਾਰਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ। ਕਾਂਗਰਸ ਭਵਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਕਦੇ ਪੰਜਾਬ ਦੇ ਵੱਧ ਅਧਿਕਾਰਾਂ ਤੇ ਸੰਘੀ ਢਾਂਚੇ ਦੀ ਮਜ਼ਬੂਤੀ ਦੀ ਗੱਲ ਕਰਦਾ ਸੀ ਪਰ ਅੱਜ ਉਸੇ ਭਾਜਪਾ ਨਾਲ ਗੱਠਜੋੜ ਕਰ ਰਿਹਾ ਹੈ, ਜੋ ਲਗਾਤਾਰ ਸੂਬਿਆਂ ਦੇ ਅਧਿਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਕਾਲੀ ਦਲ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਸ ਨੇ ਭਾਜਪਾ ਸਾਹਮਣੇ ਪੰਜਾਬ ਦੇ ਅਧਿਕਾਰਾਂ ਨਾਲ ਜੁੜੇ ਆਪਣੇ ਪੁਰਾਣੇ ਸਟੈਂਡ ਨੂੰ ਛੱਡ ਦਿੱਤਾ ਹੈ। ਵਿਧਾਇਕ ਖਹਿਰਾ ਨੇ ਝੋਨੇ ਦੀ ਖਰੀਦ ਵਿਚ ਲਗਭਗ 5,000 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪੱਛਮੀ ਉੱਤਰ ਪ੍ਰਦੇਸ਼ ਤੋਂ ਲਗਭਗ 1,500 ਰੁਪਏ ਪ੍ਰਤੀ ਕੁਇੰਟਲ ਦੇ ਭਾਅ ‘ਤੇ ਝੋਨਾ ਖਰੀਦ ਕੇ ਉਸ ਨੂੰ ਪੰਜਾਬ ਦੇ ਖਰੀਦ ਕੋਟੇ ਵਿਚ ਸ਼ਾਮਲ ਕੀਤੇ ਜਾਣ ਦਾ ਮਾਮਲਾ ਬੇਹੱਦ ਗੰਭੀਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਪੂਰੇ ਮਾਮਲੇ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਲਗਭਗ 1,000 ਰੁਪਏ ਤੱਕ ਦਾ ਨੁਕਸਾਨ ਹੋਇਆ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਜਿੰਦਰ ਬੇਰੀ, ਪੰਜਾਬ ਕਿਸਾਨ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਮਿੱਠਾ, ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਪਰਮਪ੍ਰੀਤ ਸਿੰਘ ਸਾਬੀ, ਮੋਗਾ ਦੇ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਗੋਗਾ, ਹੁਸ਼ਿਆਰਪੁਰ ਦੇ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ, ਪਰਮਵੀਰ ਸਿੰਘ ਢਾਡੇਕਟਵਾਲ, ਪ੍ਰਿੰਸ ਸ਼ਰਮਾ, ਸ਼ਾਮ ਸਿੰਘ ਹਾਜੀਪੁਰ, ਭੁੱਲਾ ਸਿੰਘ ਅਤੇ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਤੋਂ ਇਲਾਵਾ ਕਾਂਗਰਸੀ ਆਗੂ ਜਗਦੀਪ ਸਿੰਘ ਸੋਨੂੰ ਸੰਧਰ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਅਕਾਲੀ ਭਾਜਪਾ ਗੱਠਜੋਡ਼ ਪੰਜਾਬ ’ਚ ਖ਼ੁਸ਼ਹਾਲੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰੇਗਾ-ਨਾਨਕਪੁਰ ਗੱਠਜੋਡ਼ ਦੀ ਖ਼ੁਸ਼ੀ ’ਚ ਅਕਾ... ਅਗਲੀ ਖ਼ਬਰ ਪੱਤਰਕਾਰ ਮਨਜੀਤ ਸਿੰਘ ਰਤਨ ਨੂੰ ਸਦਮਾ-ਤਾਈ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।