26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕਿਸਾਨਾਂ ਵਲੋਂ ਸ਼ੂਗਰ ਮਿੱਲ ਦੇ ਬਾਹਰ ਧਰਨਾ

ਫਗਵਾਡ਼ਾ, 26 ਨਵੰਬਰ (ਹਰਜੋਤ ਸਿੰਘ ਚਾਨਾ)-ਭਾਰਤੀ ਕਿਸਾਨ ਯੂਨੀਅਨ (ਬੀ. ਕੇ.

ਅਜੀਤ ਡੈਸਕ 27-11-2026
ਫਗਵਾਡ਼ਾ, 26 ਨਵੰਬਰ (ਹਰਜੋਤ ਸਿੰਘ ਚਾਨਾ)-ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੋਆਬਾ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਬਕਾਇਆ ਮੰਗਾਂ ਨੂੰ ਲੈ ਕੇ ਗੋਲਡਨ ਸੰਧਰ ਸ਼ੂਗਰ ਮਿੱਲ ਫਗਵਾਡ਼ਾ ਦੇ ਮੁੱਖ ਗੇਟ ’ਤੇ ਅੱਜ ਕਰੀਬ ਚਾਰ ਘੰਟੇ ਧਰਨਾ ਦਿੱਤਾ ਤੇ ਕੇਨ ਕਮਿਸ਼ਨਰ ਪੰਜਾਬ ਨਾਲ ਮੀਟਿੰਗ ਤੈਅ ਹੋਣ ਮਗਰੋਂ ਧਰਨਾ ਸਮਾਪਤ ਕਰ ਦਿੱਤਾ। ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੂੰ ਮੀਟਿੰਗ ਸਬੰਧੀ ਅਧਿਕਾਰਤ ਪੱਤਰ ਧਰਨੇ ਵਾਲੀ ਥਾਂ ’ਤੇ ਐੱਸ.ਪੀ. ਫਗਵਾਡ਼ਾ ਮੇਜਰ ਸਿੰਘ, ਡੀ.ਐੱਸ.ਪੀ. ਪਲਵਿੰਦਰ ਸਿੰਘ ਤੇ ਤਹਿਸੀਲਦਾਰ ਸੁਖਚਰਨ ਸਿੰਘ ਨੇ ਸੌਂਪਿਆ। ਅੱਜ ਸਵੇਰ ਤੋਂ ਹੀ ਕਿਸਾਨ ਮਿੱਲ ਦੇ ਮੁੱਖ ਗੇਟ ਅੱਗੇ ਇਕੱਠੇ ਹੋਏ ਤੇ ਧਰਨਾ ਸ਼ੁਰੂ ਕੀਤਾ। ਇਸ ਦੌਰਾਨ ਕਿਸਾਨ ਆਗੂ ਮਨਜੀਤ ਸਿੰਘ ਰਾਏ, ਕ੍ਰਿਪਾਲ ਸਿੰਘ ਮੂਸਾਪੁਰ, ਸੰਤੋਖ ਸਿੰਘ ਲੱਖਪੁਰ, ਗੁਰਪਾਲ ਸਿੰਘ ਪਾਲਾ, ਕੁਲਵਿੰਦਰ ਸਿੰਘ ਕਾਲਾ ਅਠੌਲੀ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਸਮੇਤ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਇਹ ਨਹੀਂ ਚਾਹੁੰਦੇ ਕਿ ਮਿੱਲ ਨੂੰ ਤਾਲਾ ਲਗਾਇਆ ਜਾਵੇ ਜਦਕਿ ਮਿੱਲ ਨੂੰ ਚਲਾਇਆ ਜਾਵੇ ਤੇ ਕਿਸਾਨਾਂ ਦਾ ਪੈਸਾ ਦੁਆਇਆ ਜਾਵੇ। ਉਨ੍ਹਾਂ ਦੱਸਿਆ ਕਿ 27 ਨਵੰਬਰ ਨੂੰ ਚੰਡੀਗਡ਼੍ਹ ਸਥਿਤ ਸਿਵਲ ਸਕੱਤਰੇਤ ਵਿਖੇ ਕੇਨ ਕਮਿਸ਼ਨਰ ਪੰਜਾਬ ਨਾਲ ਮੀਟਿੰਗ ਹੋਵੇਗੀ, ਜਿਸ ਵਿਚ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਫਗਵਾਡ਼ਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਵੀ ਕਾਂਗਰਸੀ ਵਰਕਰਾਂ ਸਮੇਤ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ। ਮੀਟਿੰਗ ਦਾ ਪੱਤਰ ਮਿਲਣ ਮਗਰੋਂ ਧਰਨਾ ਸ਼ਾਂਤੀਪੂਰਵਕ ਸਮਾਪਤ ਹੋ ਗਿਆ। ਇਸ ਮੌਕੇ ਕਸ਼ਮੀਰ ਸਿੰਘ ਪੰਨੂ, ਬਲਵਿੰਦਰ ਸਿੰਘ ਸਾਬੀ, ਰਸ਼ਪਾਲ ਸਿੰਘ ਸ਼ਾਦੀਪੁਰ, ਹਰਮਿੰਦਰ ਸਿੰਘ ਰਾਣਾ, ਦਵਿੰਦਰ ਸਿੰਘ ਸੰਧਵਾ, ਬਾਬਾ ਜਗਜੀਤ ਸਿੰਘ, ਗੁਰਸ਼ਰਨ ਸਿੰਘ ਚੀਮਾ ਪੰਡੋਰੀ, ਜਸਵੰਤ ਸਿੰਘ ਕਾਹਲੋਂ, ਕੁਲਜੀਤ ਸਿੰਘ, ਜਸਬੀਰ ਸਿੰਘ ਚੇਲਾ, ਬਹਾਦਰ ਸਿੰਘ ਦਿਆਲ ਪੁਰ ,ਤਰਸੇਮ ਸਿੰਘ ਢਿੱਲੋਂ ਫਿਲੌਰ, ਮਨਜੀਤ ਸਿੰਘ ਲੱਲੀਆਂ, ਬਲਜਿੰਦਰ ਸਿੰਘ, ਬਲਜੀਤ ਸਿੰਘ, ਚੂਹਡ਼ ਸਿੰਘ ਗੰਢਮ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਇਨਸਾਫ਼ ਦੀ ਮੰਗ ਲਈ ਏਅਰਪੋਰਟ ਰੋਡ ਜਾਮ, ਯਾਤਰੀਆਂ ਤੇ ਰਾਹਗੀਰਾਂ ਦੀ ਵਧੀ ਖੱਜਲ-ਖੁਆਰੀ ਅਗਲੀ ਖ਼ਬਰ ਪੰਜਾਬ ਦੀ ਪ੍ਰਗਤੀ ਤੇ ਵਿਕਾਸ ਲਈ ਸੂਬੇ ਦੇ ਲੋਕ ਅਕਾਲੀ ਭਾਜਪਾ ਗੱਠਜੋਡ਼ ਨੂੰ ਆਸ਼ੀਰਵਾਦ ਜ਼ਰੂਰ ਦੇਣਗੇ - ਖੁਰਾਣਾ , ਚੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।