28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵਾਰਡ ਨੰਬਰ 34 ਦੀ ਚਾਚੋਕੀ ਕਾਲੋਨੀ ’ਚ ਸੀਵਰੇਜ ਦੀ ਸਮੱਸਿਆ ਤੋਂ ਲੋਕ ਦੁਖੀ

ਫਗਵਾਡ਼ਾ, 27 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਵਾਰਡ ਨੰਬਰ 34 ਅਧੀਨ ਪੈਂਦੀ ਚਾਚੋਕੀ ਕਾਲੋਨੀ ਦੇ ਵਸਨੀਕ ਪਿਛਲੇ ਕਰੀਬ ਅੱਠ ਸਾਲਾਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਮੁਹੱਲੇ ’ਚ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੂੰ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਸਿਵਲ ਡਿਫੈਂਸ ਪ੍ਰਣਾਲੀ ਤੇ ਐਮਰਜੈਂਸੀ ਰਿਸਪਾਂਸ ਏਜੰਸੀਆਂ ਦੀ ਤਿਆਰੀ ਦੀ ਪਰਖ ਲਈ ਕਰਵਾਈ ਬਲੈਕ ਆਊਟ ਮੌਕ ਡਰਿੱਲ 28-11-2026
ਫਗਵਾਡ਼ਾ, 27 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਵਾਰਡ ਨੰਬਰ 34 ਅਧੀਨ ਪੈਂਦੀ ਚਾਚੋਕੀ ਕਾਲੋਨੀ ਦੇ ਵਸਨੀਕ ਪਿਛਲੇ ਕਰੀਬ ਅੱਠ ਸਾਲਾਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਮੁਹੱਲੇ ’ਚ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੂੰ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਹਾਲਾਤ ਇਹ ਹਨ ਕਿ ਕਰੀਬ 100 ਮੀਟਰ ਦੇ ਇਲਾਕੇ ’ਚ ਹਰ ਸਮੇਂ ਗੰਦਾ ਪਾਣੀ ਖਡ਼੍ਹਾ ਰਹਿੰਦਾ ਹੈ, ਜਿਸ ਕਾਰਨ ਸਕੂਲੀ ਬੱਚਿਆਂ ਅਤੇ ਬਜ਼ੁਰਗਾਂ ਨੂੰ ਵੀ ਇਸ ਵਿਚੋਂ ਲੰਘਣਾ ਪੈਂਦਾ ਹੈ। ਗੱਲਬਾਤ ਕਰਦਿਆਂ ਮੁਹੱਲਾ ਵਾਸੀਆਂ ਮੋਹਨ ਲਾਲ, ਸਤਨਾਮ ਸਿੰਘ, ਸਾਬੀ ਚਾਚੋਕੀ ਅਤੇ ਹੋਰਨਾਂ ਨੇ ਦੱਸਿਆ ਕਿ ਉਹ ਪਿਛਲੇ ਅੱਠ ਸਾਲਾਂ ਤੋਂ ਇਸ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਇਸ ਦੇ ਹੱਲ ਲਈ ਉਹ ਕਈ ਵਾਰ ਨਗਰ ਨਿਗਮ ਦੇ ਅਧਿਕਾਰੀਆਂ ਕੋਲ ਗੁਹਾਰ ਲਗਾ ਚੁੱਕੇ ਹਨ, ਪਰ ਅਜੇ ਤੱਕ ਕੋਈ ਸਥਾਈ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਜਦੋਂ ਇਹ ਕਾਲੋਨੀ ਨਗਰ ਨਿਗਮ ਦੀ ਹੱਦ ਤੋਂ ਬਾਹਰ ਸੀ ਤਾਂ ਉਹ ਇਸ ਸਮੱਸਿਆ ਤੋਂ ਕਾਫ਼ੀ ਹੱਦ ਤੱਕ ਬਚੇ ਹੋਏ ਸਨ, ਪਰ ਨਿਗਮ ਦੀ ਹੱਦ ’ਚ ਸ਼ਾਮਿਲ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਸੀਵਰੇਜ ਪੈਣ ਤੋਂ ਬਾਅਦ ਹੀ ਨਿਕਾਸੀ ਦੀ ਸਮੱਸਿਆ ਬਣੀ ਹੋਈ ਹੈ। ਪ੍ਰਸ਼ਾਸਨਿਕ ਅਧਿਕਾਰੀ ਸਮੇਂ-ਸਮੇਂ ’ਤੇ ਮੌਕੇ ’ਤੇ ਪਹੁੰਚ ਕੇ ਸੀਵਰੇਜ ਦੀ ਸਫ਼ਾਈ ਕਰਵਾ ਜਾਂਦੇ ਹਨ, ਪਰ ਕੱੁਝ ਸਮੇਂ ਬਾਅਦ ਮੁਡ਼ ਉਹੀ ਹਾਲਾਤ ਬਣ ਜਾਂਦੇ ਹਨ। ਇਸ ਕਾਰਨ ਲੋਕਾਂ ਨੂੰ ਵਾਰ-ਵਾਰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਮੁਹੱਲਾ ਵਾਸੀਆਂ ਨੇ ਕਿਹਾ ਕਿ ਗੰਦੇ ਪਾਣੀ ਕਾਰਨ ਆਉਣ-ਜਾਣ ਵਿਚ ਦਿੱਕਤ ਆਉਣ ਦੇ ਨਾਲ-ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਆਰਜ਼ੀ ਹੱਲ ਕਰਨ ਦੀ ਬਜਾਏ ਪੱਕੇ ਤੌਰ ’ਤੇ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਅਸਲੀਅਤ ਜ਼ਮੀਨੀ ਪੱਧਰ ’ਤੇ ਕੱੁਝ ਹੋਰ ਹੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਦਾ ਪੱਕਾ ਹੱਲ ਨਾ ਹੋਇਆ ਤਾਂ ਅਗਲਾ ਸੰਘਰਸ਼ ਉਲੀਕਣਗੇ ਤੇ ਆਉਂਦੀਆਂ ਚੋਣਾਂ ’ਚ ਆਪਣਾ ਰੋਸ ਜ਼ਾਹਿਰ ਕਰਨਗੇ।
ਪਿਛਲੀ ਖ਼ਬਰ ਸਿਵਲ ਡਿਫੈਂਸ ਪ੍ਰਣਾਲੀ ਤੇ ਐਮਰਜੈਂਸੀ ਰਿਸਪਾਂਸ ਏਜੰਸੀਆਂ ਦੀ ਤਿਆਰੀ ਦੀ ਪਰਖ ਲਈ ਕਰਵਾਈ ਬਲੈਕ ਆਊਟ ਮੌਕ ਡਰਿੱਲ ਬਲੈਕ ਆ... ਅਗਲੀ ਖ਼ਬਰ ਜੱਗੀ ਮਾਰਕੀਟ ਤੋਂ ਡੀ.ਟੀ.ਓ. ਦਫ਼ਤਰ ਤੱਕ ਬਣਨ ਵਾਲੀ ਸਡ਼ਕ ਨਾਲ ਲੋਕਾਂ ਨੂੰ ਆਵਾਜਾਈ ਲਈ ਰਾਹਤ ਮਿਲੇਗੀ-ਰਾਣਾ ਗੁਰਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।