28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਕਪੂਰਥਲਾ, 27 ਨਵੰਬਰ (ਵਿ. ਪ੍ਰ.)

ਅਜੀਤ ਡੈਸਕ 28-11-2026
ਕਪੂਰਥਲਾ, 27 ਨਵੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਇੰਜ. ਸਵਰਨ ਸਿੰਘ ਪ੍ਰਧਾਨ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਮਾਗਮ ਦੇ ਆਰੰਭ ਵਿਚ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤੇ। ਉਪਰੰਤ ਵਿਦਿਆਰਥੀਆਂ ਨੇ ਭਾਸ਼ਣ ਤੇ ਕਵਿਤਾਵਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਤੇ ਫਲਸਫੇ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਅਰਦਾਸ ਉਪਰੰਤ ਹਾਜ਼ਰ ਸੰਗਤਾਂ ਨੂੰ ਪ੍ਰਸ਼ਾਦ ਵੰਡਿਆ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਮਾਂ ਵੈਸ਼ਨੋ ਦੇਵੀ ਦੀ 47ਵੀਂ ਸਾਲਾਨਾ ਯਾਤਰਾ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਟਰੈਕਟਰਾਂ ਨਾਲ ਸਟੰਟਬਾਜ਼ੀ ਕਰਨ ਵਾਲੇ 2 ਨੌਜਵਾਨਾਂ ਸਮੇਤ 50/60 ਅਣਪਛਾਤਿਆਂ ’ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।