ਯੂਥ ਆਗੂ ਭਿੰਡਰ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਡਾ. ਜਗਵਿੰਦਰ ਸਿੰਘ ਵਿਰਕ ਨਾਲ ਮੁਲਾਕਾਤ
ਡਡਵਿੰਡੀ, 27 ਨਵੰਬਰ (ਦਿਲਬਾਗ ਸਿੰਘ ਝੰਡ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਮੋਠਾਂਵਾਲ ਨੇ ਇੰਡੀਆ ਆਸਟ੍ਰੇਲੀਆ ਸਟ੍ਰੈਟੇਜਿਕ ਅਲਾਇੰਸ ਦੇ ਚੇਅਰਮੈਨ, ਪੰਜਾਬ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਡਾ. ਜਗਵਿੰਦਰ ਸਿੰਘ ਵਿਰਕ ਨਾਲ ਉਚੇਚੇ ਤੌਰ ’ਤੇ ਮੁਲਾਕਾਤ ਕਰਕੇ ਪੰਜਾਬ ਵਿਚ ਵਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਸਮੇਤ ਜੇਲ੍ਹਾਂ ਵਿਚ ਬੰਦ ਹੋਰ ਵਿਅਕਤੀਆਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਉਠਾਇਆ।
ਮੁਲਾਕਾਤ ਦੌਰਾਨ ਡਾ. ਜਗਵਿੰਦਰ ਸਿੰਘ ਵਿਰਕ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਯੂਥ ਆਗੂ ਅਮਨਦੀਪ ਸਿੰਘ ਭਿੰਡਰ। ਤਸਵੀਰ: ਦਿਲਬਾਗ ਸਿੰਘ ਝੰਡ
28-11-2026