ਅਕਾਲੀ-ਭਾਜਪਾ ਗੱਠਜੋਡ਼ ਤੋਂ ਬਾਅਦ ਅਕਾਲੀ ਦਲ ਤੇ ਭਾਜਪਾ ਦੇ ਆਗੂ ਸਟੇਟ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋਏ
ਕਪੂਰਥਲਾ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਅਕਾਲੀ ਭਾਜਪਾ ਗੱਠਜੋਡ਼ ਹੋਣ ਦੀ ਖ਼ੁਸ਼ੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਆਗੂ ਸਟੇਟ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਏ ਤੇ ਉਨ੍ਹਾਂ ਗੱਠਜੋਡ਼ ਦੀ ਚਡ਼੍ਹਦੀ ਕਲਾ ਲਈ ਅਰਦਾਸ ਕੀਤੀ। ਬਾਅਦ ਵਿਚ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾਕੇ ਗੱਠਜੋਡ਼ ਦੀਆਂ ਵਧਾਈਆਂ ਦਿੱਤੀਆਂ ਤੇ ਵਿਧਾਨ ਸਭਾ ਚੋਣਾਂ ਵਿਚ ਇੱਕਜੱੁਟ ਹੋ ਕੇ ਗੱਠਜੋਡ਼ ਦੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਦਾ ਪ੍ਰਣ ਲਿਆ।
ਅਜੀਤ ਡੈਸਕ
29-11-2026