ਮੋਟਰਸਾਈਕਲ ਦੀ ਟੱਕਰ ਮਾਰ ਕੇ ਜ਼ਖਮੀ ਕਰਨ ਸੰਬੰਧੀ ਕੇਸ ਦਰਜ
ਫਗਵਾਡ਼ਾ, 28 ਨਵੰਬਰ (ਚਾਨਾ)- ਇੱਕ ਬੱਚੇ ਨੂੰ ਸਾਈਡ ਮਾਰ ਕੇ ਜ਼ਖਮੀ ਕਰਨ ਦੇ ਸਬੰਧ ’ਚ ਸਦਰ ਪੁਲਿਸ ਨੇ ਮੋਟਰਸਾਈਕਲ ਸਵਾਰ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਰਾਜਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮਸੰਦਾ ਪੱਟੀ ਨੇ ਪੁਲਿਸ ਨੂੰ ਦਿੱਤੀ ਜਾਣਕਾਰੀ ’ਚ ਦੱਸਿਆ ਕਿ ਉਹ ਆਪਣੀ ਪਤਨੀ ਤੇ ਬੱਚਿਆਂ ਨਾਲ ਈਸਟਵੁੱਡ ਗਏ ਸੀ ਤੇ ਅਜੇ ਉਹ ਆਪਣੀ ਗੱਡੀ ਪਾਰਕ ਕਰ ਰਿਹਾ ਸੀ ਤਾਂ ਉਸਦੀ ਪਤਨੀ ਤੇ ਬੱਚੇ ਸਾਈਡ ’ਤੇ ਖਡ਼੍ਹੇ ਸਨ ਤਾਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਨੇ ਮੋਟਰਸਾਈਕਲ ਬਡ਼ੀ ਤੇਜ਼ੀ ਨਾਲ ਉਸਦੇ ਲਡ਼ਕੇ ’ਚ ਮਾਰਿਆ ਜਿਸ ਨਾਲ ਉਹ ਡਿੱਗ ਪਿਆ ਤੇ ਜ਼ਖਮੀ ਹੋ ਗਿਆ।
ਅਜੀਤ ਡੈਸਕ
29-11-2026