28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਲਾਇਲਪੁਰ ਖ਼ਾਲਸਾ ਕਾਲਜ ’ਚ ਕਰਵਾਇਆ ਸੰਵਿਧਾਨ ਦਿਵਸ ’ਤੇ ਵਿਸ਼ੇਸ਼ ਲੈਕਚਰ

ਕਪੂਰਥਲਾ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਦੇ ਰੈੱਡ ਰਿਬਨ ਕਲੱਬ, ਐਨ. ਐਸ.

ਸੰਵਿਧਾਨ ਦਿਵਸ ’ਤੇ ਲਾਇਲਪੁਰ ਖ਼ਾਲਸਾ ਕਾਲਜ ’ਚ ਕਰਵਾਏ ਇਕ ਲੈਕਚਰ ਮੌਕੇ ਸੰਬੋਧਨ ਕਰਦੇ ਹੋਏ ਪ੍ਰੋ. ਕਿਰਨਦੀਪ ਕੌਰ। ਅਜੀਤ ਤਸਵੀਰ 29-11-2026
ਕਪੂਰਥਲਾ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਦੇ ਰੈੱਡ ਰਿਬਨ ਕਲੱਬ, ਐਨ.ਐਸ.ਐਸ. ਯੂਨਿਟ ਤੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਸੰਵਿਧਾਨ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਤੇ ਇਸਦੇ ਮੂਲ ਸਿਧਾਂਤਾ, ਨਾਗਰਿਕਾਂ ਦੇ ਅਧਿਕਾਰਾਂ ਤੇ ਇਸਦੇ ਫ਼ਰਜਾਂ ਨਾਲ ਜਾਣੂ ਕਰਵਾਉਣ ਦੇ ਨਾਲ ਉਨ੍ਹਾਂ ਅੰਦਰ ਇਕ ਜ਼ਿੰਮੇਵਾਰ ਨਾਗਰਿਕ ਹੋਣ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਮੁੱਖ ਰਿਸੋਰਸ ਪਰਸਨ ਪ੍ਰੋ. ਕਿਰਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਇਤਿਹਾਸ, ਇਸਦੇ ਨਿਰਮਾਣ ਦੀ ਪ੍ਰਕਿਰਿਆ ਤੇ ਇਸਦੀਆਂ ਬੁਨਿਆਦੀ ਵਿਸ਼ੇਸ਼ਤਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੀ ਲੋਕਤੰਤਰੀ ਢਾਂਚੇ ਦੀ ਮਜ਼ਬੂਤ ਨੀਂਹ ਹੈ ਜੋ ਦੇਸ਼ ਦੇ ਹਰ ਨਾਗਰਿਕ ਨੂੰ ਸਮਾਨਤਾ, ਆਜ਼ਾਦੀ, ਨਿਆਂ ਤੇ ਭਾਈਚਾਰੇ ਦੇ ਸਿਧਾਂਤਾ ਨਾਲ ਜੋਡ਼ਦਾ ਹੈ। ਪ੍ਰੋ. ਕਿਰਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਜਾਤ, ਧਰਮ, ਭਾਸ਼ਾ ਤੇ ਖੇਤਰ ਦੇ ਭੇਦਭਾਵ ਤੋਂ ਉੱਪਰ ਉਠ ਕੇ ਆਪਸੀ ਸਦਭਾਵਨਾ, ਸਮਾਨਤਾ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਵਿਧਾਨ ਦਿਵਸ ਸਾਨੂੰ ਆਪਣੇ ਸੰਵਿਧਾਨ ਦੇ ਨਿਰਮਾਤਾਵਾਂ ਤੇ ਯੋਗਦਾਨ ਨੂੰ ਯਾਦ ਕਰਨ ਤੇ ਉਨ੍ਹਾਂ ਵਲੋਂ ਦਰਸਾਏ ਗਏ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੰਦਾ ਹੈ। ਰੈੱਡ ਰਿਬਨ ਕਲੱਬ ਤੇ ਐਨ.ਐਸ.ਐਸ. ਯੂਨਿਟ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਮੁੱਖ ਰਿਸੋਰਸ ਪਰਸਨ ਪ੍ਰੋ. ਕਿਰਨਦੀਪ ਕੌਰ ਤੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਤੇ ਹੋਰ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਭਾਰਤੀ ਸੰਵਿਧਾਨ ਦਿਵਸ ਨੂੰ ਸਮਰਪਿਤ ਰੇਲ ਕੋਚ ਫ਼ੈਕਟਰੀ ਵਿਖੇ ਸਮਾਗਮ ਕਰਵਾਇਆ ਅਗਲੀ ਖ਼ਬਰ ਸੰਵਿਧਾਨ ਦਿਵਸ ਮੌਕੇ ਕੰਪਿਊਟਰ ਲੈਬ ਦਾ ਉਦਘਾਟਨ, ਸਿੱਖਿਆਰਥੀਆਂ ਨੂੰ ਸਰਟੀਫਿਕੇਟ ਅਤੇ ਸਿਲਾਈ ਮਸ਼ੀਨਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।